ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੂਗੋਲ ਵਿਸ਼ੇ ਨੂੰ ਅੱਖੋਂ-ਪਰੋਖੇ ਕਰਨ ’ਤੇ ਲੈਕਚਰਾਰਾਂ ਵਿੱਚ ਰੋਸ ਵਧਿਆ

07:48 AM Apr 23, 2024 IST
ਮੰਗਾਂ ਨੂੰ ਲੈ ਕੇ ਰੋਸ ਜ਼ਾਹਰ ਕਰਦੇ ਹੋਏ ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ।

ਜਸਵੰਤ ਜੱਸ
ਫ਼ਰੀਦਕੋਟ, 22 ਅਪਰੈਲ
ਵਿਸ਼ਵ ਧਰਤੀ ਦਿਵਸ ਮੌਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਧਰਤੀ ਸਬੰਧੀ ਸਮੁੱਚਾ ਗਿਆਨ ਦੇਣ ਵਾਲੇ ਵਿਸ਼ੇ ਜੌਗਰਫ਼ੀ (ਭੂਗੋਲ) ਦੇ ਲੈਕਚਰਾਰਾਂ ਦੀ ਪੰਜਾਬ ਦੇ ਸਕੂਲਾਂ ਵਿੱਚ ਘਾਟ ਅਤੇ ਮਨੁੱਖਾਂ ਦੁਆਰਾ ਆਪਣੀਆਂ ਲੋੜਾਂ ਦੀ ਪੂਰਤੀ ਲਈ ਧਰਤੀ ਨੂੰ ਪ੍ਰਦੂਸ਼ਿਤ ਕਰਨ ’ਤੇ ਚਿੰਤਾ ਜ਼ਾਹਰ ਕੀਤੀ ਗਈ ਅਤੇ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਨੇ ਦੱਸਿਆ ਕਿ ਧਰਤੀ ਮਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਵਿਸ਼ਵ ਪੱਧਰ ’ਤੇ ਪਹਿਲੀ ਵਾਰ 22 ਅਪਰੈਲ 1970 ਨੂੰ ਧਰਤੀ ਦਿਵਸ ਮਨਾਇਆ ਗਿਆ ਸੀ। ਜਥੇਬੰਦੀ ਦੇ ਸੂਬਾ ਕਾਨੂੰਨੀ ਸਲਾਹਕਾਰ ਹਰਜੋਤ ਸਿੰਘ ਬਰਾੜ ਨੇ ਜਾਣਕਾਰੀ ਦਿੱਤੀ ਕਿ ਮੌਜੂਦਾ ਸਮੇਂ ਪੰਜਾਬ ਦੇ ਕੁੱਲ 2026 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 1800 ਸਕੂਲਾਂ ਵਿੱਚ ਧਰਤੀ ਦੀ ਮਹੱਤਤਾ ਦੱਸਣ ਵਾਲਾ ਵਿਸ਼ਾ ਜੌਗਰਫ਼ੀ ਪੜ੍ਹਾਇਆ ਹੀ ਨਹੀਂ ਜਾਂਦਾ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਦਰਿਆਵਾਂ ਵਿੱਚ ਕਾਰਖਾਨਿਆਂ ਦੀ ਰਹਿੰਦ-ਖੂੰਹਦ ਤੇ ਤੇਜ਼ਾਬੀ ਪਾਣੀ ਨੂੰ ਸੁੱਟ ਕੇ ਮਨੁੱਖੀ ਸਿਹਤ ਅਤੇ ਜੀਵ-ਜੰਤੂਆਂ ਦੇ ਜੀਵਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸ ਨੂੰ ਰੋਕਣ ਦੀ ਤੁਰੰਤ ਲੋੜ ਹੈ। ਉਨ੍ਹਾਂ ਦੱਸਿਆ ਕਿ ਜੋ 357 ਅਸਾਮੀਆਂ ਜੌਗਰਫ਼ੀ ਲੈਕਚਰਾਰਾਂ ਦੀਆਂ ਮਨਜ਼ੂਰ ਹਨ, ਉਨ੍ਹਾਂ ਨੂੰ ਬਦਲੀ ਸਮੇਂ, ਭਰਤੀ ਤੇ ਤਰੱਕੀ ਸਮੇਂ ਈ-ਪੰਜਾਬ ਪੋਰਟਲ ’ਤੇ ਦਿਖਾਇਆ ਹੀ ਨਹੀਂ ਜਾਂਦਾ ਅਤੇ ਅਜਿਹੇ ਕਰਕੇ ਵਿਭਾਗ ਤੇ ਸਰਕਾਰ ਵੱਲੋਂ ਭੂਗੋਲ ਵਿਸ਼ੇ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਸ੍ਰੀ ਸੁੱਖੀ ਨੇ ਕਿਹਾ ਕਿ ਇਹ ਅਸਾਮੀਆਂ ਪੁਰ ਨਾ ਹੋਣ ਨਾਲ ਜੌਗਰਫ਼ੀ ਵਿਸ਼ੇ ਵਿੱਚ ਰੁਚੀ ਰੱਖਣ ਅਤੇ ਮੁਕਾਬਲੇ ਦੇ ਇਮਤਿਹਾਨਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ (ਸਕੂਲਾਂ) ਤੋਂ ਮੰਗ ਕੀਤੀ ਕਿ ਇਨ੍ਹਾਂ ਮਨਜ਼ੂਰ ਅਸਾਮੀਆਂ ਨੂੰ ਈ-ਪੰਜਾਬ ਪੋਰਟਲ ’ਤੇ ਦਰਸਾਉਣ ਦੇ ਨਾਲ-ਨਾਲ ਪੰਜਾਬ ਦੇ ਸਮੁੱਚੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜੌਗਰਫ਼ੀ ਵਿਸ਼ਾ ਪੜ੍ਹਾਉਣ ਦੇ ਪ੍ਰਬੰਧ ਕੀਤੇ ਜਾਣ, ਪ੍ਰਯੋਗੀ ਵਿਸ਼ੇ ਦੇ ਖਤਮ ਕੀਤੇ ਅੰਕਾਂ ਨੂੰ ਬਹਾਲ ਕੀਤਾ ਜਾਵੇ ਅਤੇ ਵਿਸ਼ੇਸ਼ ਤੌਰ ’ਤੇ ਐਮੀਨੈਂਸ ਸਕੂਲਾਂ ਵਿੱਚ ਇੱਕ-ਇੱਕ ਜੌਗਰਫ਼ੀ ਲੈਕਚਰਾਰ ਦੀ ਨਿਯੁਕਤੀ ਕੀਤੀ ਜਾਵੇ ਕਿਉਂਕਿ ਇੱਕ ਜੌਗਰਫ਼ੀ ਵਿਸ਼ੇ ਦਾ ਲੈਕਚਰਾਰ ਜਿੱਥੇ ਜੌਗਰਫ਼ੀ ਵਿਸ਼ਾ ਪੜ੍ਹਾਏਗਾ, ਉੱਥੇ ਉਹ ਲਾਜ਼ਮੀ ਵਿਸ਼ੇ ਵਾਤਾਵਰਨ ਨੂੰ ਪੜ੍ਹਾਉਣ ਦੇ ਵੀ ਨਿਪੁੰਨ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਸ਼ੈਰੀ, ਪ੍ਰੇਮ ਕੁਮਾਰ, ਸੁਰਿੰਦਰ ਸਿੰਘ, ਮਹਾਂਵੀਰ ਸਿੰਘ, ਹਰਜੋਤ ਸਿੰਘ ਬਰਾੜ ਹਾਜ਼ਰ ਸਨ।

Advertisement

Advertisement
Advertisement