ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੋੜ ਮੇਲੇ ਦੌਰਾਨ ਟਰੈਕਟਰਾਂ ਤੇ ਲੰਗਰ ਵਿੱਚ ਸਪੀਕਰ ਲਾਉਣ ’ਤੇ ਹੋਵੇਗੀ ਪਾਬੰਦੀ

09:01 AM Jan 10, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਹੋਰ। -ਫੋਟੋ: ਸੱਤੀ

ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 9 ਜਨਵਰੀ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਅਤੇ ਜੋੜ ਮੇਲਾ 30, 31 ਜਨਵਰੀ ਅਤੇ 1 ਫਰਵਰੀ ਨੂੰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਪਹੁੰਚਦੀ ਹੈ। ਇਸ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਤੇ ਕੌਂਸਲ ਮੈਂਬਰਾਂ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਤੋਂ ਇਲਾਵਾ ਗੁਰਦੁਆਰਾ ਮਾਤਾ ਭੋਲੀ ਜੀ ਦੇ ਮੁੱਖ ਸੇਵਾਦਾਰ ਭਾਈ ਹਰਬੇਅੰਤ ਸਿੰਘ ਅਤੇ ਸਿੱਖ ਜਥਾ ਮਾਲਵਾ ਦੇ ਆਗੂ ਮਲਕੀਤ ਸਿੰਘ ਨੇ ਕਿਹਾ ਕਿ ਬੀਤੇ ਸਾਲ ਹੋਲੇ ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਵੱਲੋਂ ਟਰੈਕਟਰਾਂ ’ਤੇ ਚੱਲ ਰਹੇ ਡੈੱਕ ਬੰਦ ਕਰਾਉਂਦਿਆਂ ਹੋਏ ਤਕਰਾਰ ਸਮੇਂ ਉਸ ਸਿੰਘ ਦੀ ਜਾਨ ਚਲੀ ਗਈ ਸੀ, ਜੋ ਮੰਦਭਾਗੀ ਘਟਨਾ ਸੀ। ਇਸ ਘਟਨਾ ਤੋਂ ਬਾਅਦ ਮਸਤੂਆਣਾ ਸਾਹਿਬ ਵਿਖੇ ਇਲਾਕੇ ਦੇ 50 ਤੋਂ ਵੱਧ ਨਗਰਾਂ ਦੀ ਸੰਗਤ ਵੱਲੋਂ ਪਹਿਲਕਦਮੀ ਕਰਦਿਆਂ ਪਾਏ ਮਤਿਆਂ ਵਿੱਚ ਕਿਹਾ ਗਿਆ ਕਿ ਗੁਰਮਤਿ ਤੋਂ ਉਲਟ ਦੁਕਾਨਾਂ, ਝੂਲੇ/ਚੰਡੋਲ, ਟਰੈਕਟਰਾਂ ’ਤੇ ਡੈੱਕ, ਲੰਗਰਾਂ ’ਚ ਸਪੀਕਰ ਆਦਿ ਗੁਰਦੁਆਰਾ ਸਾਹਿਬਾਨ ਦੀ ਹਦੂਦ ਅੰਦਰ ਨਹੀਂ ਹੋਣਾ ਚਾਹੀਦਾ। ਉਸ ਤੋਂ ਬਾਅਦ ਅਕਾਲ ਕਾਲਜ ਕੌਂਸਲ ਦੇ ਪ੍ਰਬੰਧ ਅਧੀਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਮਾਤਾ ਭੋਲੀ ਜੀ ਅਤੇ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵੱਲੋਂ ਪਾਏ ਗਏ ਮਤਿਆਂ ਦਾ ਉਤਾਰਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸੰਗਰੂਰ ਨੂੰ ਭੇਜ ਕੇ ਪ੍ਰਸ਼ਾਸਨ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਸ ਮੌਕੇ ਸਿੱਖ ਜਥਾ ਮਾਲਵਾ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Advertisement

Advertisement