ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਕਿਸਾਨ ਮਹਾਪੰਚਾਇਤ ’ਚ ਵੱਡਾ ਇਕੱਠ ਹੋਵੇਗਾ: ਲੱਖੋਵਾਲ

11:13 AM Aug 31, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਗਸਤ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਪਹੁੰਚਣਗੇ।
ਅੱਜ ਇੱਥੇ ਬੀਕੇਯੂ (ਲੱਖੋਵਾਲ) ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਨਾਲ ਕਿਸਾਨਾਂ ਦੀਆਂ ਮੁੱਖ ਮੰਗਾਂ ਬਾਰੇ ਲਿਖਤੀ ਸਮਝੌਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਕਿਸਾਨ ਜਥੇਬੰਦੀਆਂ ਦੀ ਅਹਿਮ ਮੰਗ ਸੀ ਕਿ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣਾ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦੇ ਮਾਮਲੇ, ਜ਼ਮੀਨਾਂ ਦੇ ਤਕਸੀਮ ਦੇ ਕੇਸਾਂ ਦਾ ਨਿਬੇੜਾ, ਖਾਦਾਂ ਦੇ ਨਾਲ ਨੈਨੋ ਪੈਕਿੰਗ ਦੇਣੀ ਬੰਦ ਕੀਤੀ ਜਾਵੇ ਆਦਿ। ਸਰਕਾਰ ਨਾਲ ਕੁਝ ਮੰਗਾਂ ’ਤੇ ਸਹਿਮਤੀ ਹੋਈ ਸੀ ਤੇ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ 31 ਮਾਰਚ 2024 ਤੱਕ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ ਪਰ ਸਰਕਾਰ ਨੇ ਇੱਕ ਵੀ ਮੰਗ ਹੁਣ ਤੱਕ ਧਰਾਤਲ ’ਤੇ ਲਾਗੂ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਇੱਕ ਵਾਰ ਜਗਾਉਣ ਲਈ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਮਹਾਂ ਕਿਸਾਨ ਪੰਚਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੋ ਸਤੰਬਰ ਨੂੰ ਸਵੇਰੇ ਚੰਡੀਗੜ੍ਹ ਆਪਣੇ ਵਾਹਨਾਂ ਤੇ ਵਹੀਰਾਂ ਘੱਤ ਕੇ ਪਹੁੰਚਣ।

Advertisement

Advertisement