For the best experience, open
https://m.punjabitribuneonline.com
on your mobile browser.
Advertisement

ਕੁਆਲਾਲੰਪੁਰ-ਅੰਮ੍ਰਿਤਸਰ ਵਿਚਾਲੇ ਰੋਜ਼ ਚੱਲੇਗੀ ਉਡਾਣ

07:46 AM Aug 02, 2024 IST
ਕੁਆਲਾਲੰਪੁਰ ਅੰਮ੍ਰਿਤਸਰ ਵਿਚਾਲੇ ਰੋਜ਼ ਚੱਲੇਗੀ ਉਡਾਣ
ਅੰਮ੍ਰਿਤਸਰ ਦੇ ਹਵਾਈ ਅੱਡੇ ਦੀ ਬਾਹਰੀ ਝਲਕ।
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 1 ਅਗਸਤ
ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੰਪਰਕ ’ਚ ਅਗਸਤ ਮਹੀਨੇ ਤੋਂ ਵਾਧਾ ਹੋਇਆ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਨੇ ਪਹਿਲੀ ਅਗਸਤ ਤੋਂ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਹਫ਼ਤੇ ’ਚ ਚਾਰ ਉਡਾਣਾਂ ਦੀ ਗਿਣਤੀ ਨੂੰ ਰੋਜ਼ਾਨਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਦੀਆਂ ਹੁਣ ਰੋਜ਼ਾਨਾ ਉਡਾਣਾਂ ਦੇ ਨਾਲ-ਨਾਲ ਏਅਰ ਏਸ਼ੀਆ ਐਕਸ ਦੀਆਂ ਹਫ਼ਤੇ ’ਚ ਚਾਰ ਅਤੇ ਬਟਿਕ ਏਅਰ ਦੀਆਂ ਤਿੰਨ ਉਡਾਣਾਂ ਨਾਲ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਵਿਚਕਾਰ ਮਹੱਤਵਪੂਰਨ ਵਾਧਾ ਹੋਇਆ ਹੈ।
ਪੰਜਾਬ ਦੇ ਯਾਤਰੀਆਂ ਤੋਂ ਇਲਾਵਾ, ਇਨ੍ਹਾਂ ਉਡਾਣਾਂ ਤੋਂ ਗੁਆਂਢੀ ਰਾਜ ਦੇ ਯਾਤਰੀ ਵੀ ਲਾਭ ਲੈ ਰਹੇ ਹਨ। ਸ੍ਰੀ ਗੁਮਟਾਲਾ ਨੇ ਕਿਹਾ ਕਿ ਉਡਾਣਾਂ ਵਿੱਚ ਵਾਧੇ ਨਾਲ ਸਿੱਧਾ ਪੰਜਾਬ ਪਹੁੰਚਣਾ ਹੁਣ ਹੋਰ ਸੁਖਾਲਾ ਹੋ ਗਿਆ ਹੈ। ਆਸਟਰੇਲੀਆ ਦੇ ਮੈਲਬਰਨ, ਸਿਡਨੀ, ਐਡੀਲੇਡ, ਬ੍ਰਿਸਬਨ, ਪਰਥ ਅਤੇ ਨਿਊਜ਼ੀਲੈਂਡ ਦੇ ਆਕਲੈਂਡ ਵਰਗੇ ਸ਼ਹਿਰਾਂ ’ਚ ਵੱਸਦੇ ਪੰਜਾਬੀ ਕੁਆਲਾਲੰਪੁਰ ਵਿੱਚ ਦੋ ਤੋਂ ਤਿੰਨ ਘੰਟੇ ਰੁਕ ਕੇ ਵੀ ਸਿਰਫ਼ 15 ਤੋਂ 18 ਘੰਟਿਆਂ ’ਚ ਪੰਜਾਬ ਲਈ ਆਪਣੀ ਯਾਤਰਾ ਪੂਰੀ ਕਰ ਸਕਦੇ ਹਨ। ਇਸ ਦੇ ਨਾਲ ਸਿੰਗਾਪੁਰ ਏਅਰਲਾਈਨਜ਼ ਦੀ ਸਹਾਇਕ ਏਅਰਲਾਈਨ ਸਕੂਟ ਵੀ ਯਾਤਰੀਆਂ ਨੂੰ ਸਿੰਗਾਪੁਰ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਹਫ਼ਤੇ ’ਚ ਪੰਜ ਉਡਾਣਾਂ ਨਾਲ ਜੋੜਦੀ ਹੈ। ਇਨ੍ਹਾਂ ਸਾਰੀਆਂ ਏਅਰਲਾਈਨਾਂ ਰਾਹੀਂ ਵੱਡੀ ਗਿਣਤੀ ਸੈਲਾਨੀ ਬਹੁਤ ਹੀ ਘੱਟ ਸਮੇਂ ਅਤੇ ਕਿਰਾਏ ’ਚ ਬਾਲੀ, ਬੈਂਕਾਕ, ਫੂਕੇਟ, ਵੀਅਤਨਾਮ ਆਦਿ ਵੀ ਆ-ਜਾ ਸਕਦੇ ਹਨ।

Advertisement

Advertisement
Advertisement
Author Image

joginder kumar

View all posts

Advertisement