ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਆਂ ਪੰਚਾਇਤਾਂ ਨੂੰ ਗਰਾਂਟ ’ਚ ਕੋਈ ਕਮੀ ਰਹੇਗੀ: ਸੌਂਦ

11:54 AM Oct 19, 2024 IST
‘ਆਪ’ ਦੇ ਪੰਚਾਂ ਸਰਪੰਚਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ। -ਫੋਟੋ: ਜੱਗੀ

ਦੇਵਿੰਦਰ ਸਿੰਘ ਜੱਗੀ
ਪਾਇਲ, 18 ਅਕਤੂਬਰ
ਨੇੜਲੇ ਪਿੰਡ ਜੰਡਾਲੀ ਸਥਿਤ ਗੁਰਦੁਆਰਾ ਨਿੰਮਸਰ ਸਾਹਿਬ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਵਿੱਚ ਅੱਜ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਪਿੰਡ ਜੰਡਾਲੀ ਵਿੱਚ ‘ਆਪ’ ਨਾਲ ਸਬੰਧਤ ਇਲਾਕੇ ਦੀਆਂ ਪੰਚਾਇਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਸਮਾਜਸੇਵੀ ਹਰਪਿੰਦਰ ਸਿੰਘ ਗਿੱਲ ਕੈਨੇਡਾ ਦਾ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੀਏ ਮਨਜੀਤ ਸਿੰਘ ਡੀਸੀ, ਫਿਲਮ ਕਲਾਕਾਰ ਬੀਨੂੰ ਢਿੱਲੋ, ਦੇਵ ਖਰੌੜ, ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਅਵਜਿੰਦਰ ਸਿੰਘ ਸੰਘਾ, ਬਹਾਦਰ ਸਿੰਘ ਰਤਨਹੇੜੀ ਯੂਐਸਏ ਤੇ ਹੋਰ ਹਾਜ਼ਰ ਸਨ।

Advertisement

Advertisement