ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਵੇਗੀ ਕੋਈ ਕਮੀ: ਬਲਕਾਰ ਸਿੰਘ

10:21 AM Aug 26, 2024 IST
ਕੈਬਨਿਟ ਮੰਤਰੀ ਬਲਕਾਰ ਸਿੰਘ ਪਿੰਡ ਲੱਲੀਆਂ ਕਲਾਂ ਵਿੱਚ ਵਿਕਾਸ ਦੇ ਕੰਮ ਸ਼ੁਰੂ ਕਰਵਾਉਂਦੇ ਹੋਏ।

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 25 ਅਗਸਤ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਲੋੜੀਂਦੀਆਂ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਹ ਗੱਲ ਉਨ੍ਹਾਂ ਪਿੰਡ ਲਲੀਆਂ ਕਲਾਂ ਵਿੱਚ ਸਟੇਡੀਅਮ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਹੀ। ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਕੰਕਰੀਟ ਦੀਆਂ ਗਲੀਆਂ, ਸੀਵਰੇਜ ਸਿਸਟਮ, ਕਮਿਊਨਿਟੀ ਹਾਲ ਦੀ ਉਸਾਰੀ, ਇੰਟਰਲੌਕਿੰਗ ਟਾਈਲਾਂ, ਰੇਨ ਵਾਟਰ ਹਾਰਵੈਸਟਿੰਗ ਸਿਸਟਮ ਅਤੇ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਕਰਵਾਏ ਜਾਣਗੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।­

Advertisement

Advertisement
Advertisement