ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟ ਕਾਊਂਟਿੰਗ ਏਜੰਟਾਂ ਦੀ ਹੋਵੇਗੀ ਪੁਲੀਸ ਵੈਰੀਫਿਕੇਸ਼ਨ

06:39 AM Jun 04, 2024 IST

ਪੱਤਰ ਪ੍ਰੇਰਕ
ਪੰਚਕੂਲਾ, 3 ਜੂਨ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਯਸ਼ ਗਰਗ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ 4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਪੁਲੀਸ ਵੱਲੋਂ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰਾਂ ਵੱਲੋਂ ਨਾਮਜ਼ਦ ਕੀਤੇ ਕਾਊਂਟਿੰਗ ਏਜੰਟਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ ਹਨ। ਡਾ. ਯਸ਼ ਗਰਗ ਨੇ ਦੱਸਿਆ ਕਿ ਕਾਲਕਾ ਵਿਧਾਨ ਸਭਾ ਹਲਕੇ ਲਈ ਸਰਕਾਰੀ ਗਰਲਜ਼ ਪੋਸਟ ਗ੍ਰੈਜੂਏਟ ਕਾਲਜ, ਸੈਕਟਰ-14, ਪੰਚਕੂਲਾ ਦੇ ਅੰਦਰ ਤੇ ਪੰਚਕੂਲਾ ਵਿਧਾਨ ਸਭਾ ਹਲਕੇ ਲਈ ਗਿਣਤੀ ਕੇਂਦਰ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਸੈਕਟਰ 1 ਵਿੱਚ ਸਥਾਪਿਤ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

Advertisement

Advertisement
Advertisement