ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਗਰਾਉਂ ਮਹਾਰੈਲੀ ’ਚ ਰਿਕਾਰਡ ਤੋੜ ਇਕੱਠ ਹੋਵੇਗਾ: ਐੱਸਕੇਐੱਮ

08:17 AM May 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਸੰਯੁਕਤ ਕਿਸਾਨ ਮੋਰਚਾ ਦੀ 21 ਮਈ ਨੂੰ ਜਗਰਾਉਂ ਵਿੱਚ ਹੋਣ ਵਾਲੀ ਮਹਾਰੈਲੀ ਦੀਆਂ ਤਿਆਰੀਆਂ ਵਾਸਤੇ ਅੱਜ ਐੱਸਕੇਐੱਮ ਆਗੂ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਤੇ ਫੁਰਮਾਨ ਸਿੰਘ ਸੰਧੂ ਨੇ ਆਨਲਾਈਨ ਮੀਟਿੰਗ ਕੀਤੀ।
ਕਿਸਾਨ ਆਗੂਆਂ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ‘ਭਾਜਪਾ ਦਾ ਪਰਦਾਫਾਸ਼ ਕਰੋ, ਵਿਰੋਧ ਕਰੋ ਅਤੇ ਸਜ਼ਾ ਦਿਓ’ ਦੇ ਨਾਅਰੇ ਹੇਠ ਜਗਰਾਉਂ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਇਸ ਮਹਾਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ ਐੱਸਕੇਐੱਮ ਨੇ ਭਾਜਪਾ ਨੂੰ 11 ਸਵਾਲ ਜਾਰੀ ਕੀਤੇ ਸਨ। ਇਸੇ ਦੇ ਚੱਲਦਿਆਂ ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਕੇ ਸਵਾਲ ਪੁੱਛੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਭਾਜਪਾ ਉਮੀਦਵਾਰ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਵੋਟਾਂ ਬਟੋਰਨ ਦੀਆਂ ਚਾਲਾਂ ਚੱਲ ਰਹੇ ਹਨ।
ਕਿਸਾਨ ਆਗੂਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸਾਂ ਵਿੱਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਣ ਦੀ ਸਖਤ ਨਿਖੇਧੀ ਕਰਦਿਆਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਭਾਜਪਾ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਚਾਉਣ ਲਈ ਹੀ ਗ੍ਰਿਫ਼ਤਾਰੀਆਂ ਕਰ ਰਹੀ ਹੈ। ਕਿਸਾਨ ਆਗੂਆਂ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ।

Advertisement

Advertisement
Advertisement