ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਲ੍ਹ ’ਚ ਮੈਨੂੰ ਮਾਨਸਿਕ ਪੱਖੋਂ ਤੋੜਨ ਦੀ ਕੋਸ਼ਿਸ਼ ਕੀਤੀ: ਕੇਜਰੀਵਾਲ

07:57 AM Sep 25, 2024 IST
ਰਾਣੀਆਂ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ।

ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ, 24 ਸਤੰਬਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਰਾਣੀਆਂ ਵਿਚ ਰੋਡ ਸ਼ੋਅ ਕਰ ਕੇ ਰਾਣੀਆਂ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੈਪੀ ਰਾਣੀਆਂ ਲਈ ਵੋਟਾਂ ਮੰਗੀਆਂ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਉਨ੍ਹਾਂ ’ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ। ਜੇਲ੍ਹ ਵਿੱਚ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਉਹ ਸ਼ੂਗਰ ਦੇ ਮਰੀਜ਼ ਹਨ, ਉਨ੍ਹਾਂ ਦੀਆਂ ਦਵਾਈਆਂ ਵੀ ਬੰਦ ਕੀਤੀਆਂ ਗਈਆਂ ਪਰ ਉਹ ਰੱਬ ਦੀ ਮਿਹਰ ਨਾਲ ਤੰਦਰੁਸਤ ਹਨ। ਉਨ੍ਹਾਂ ਨੇ 10 ਸਾਲ ਤੱਕ ਦਿੱਲੀ ਦਾ ਮੁੱਖ ਮੰਤਰੀ ਰਹਿੰਦਿਆਂ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ, ਦਿੱਲੀ ਵਿੱਚ 24 ਘੰਟੇ ਬਿਜਲੀ ਸਪਲਾਈ ਦਿੱਤੀ ਤੇ ਅੱਜ ਪੰਜਾਬ ਅਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਕਾਰਨ ਭਾਜਪਾ ਸਰਕਾਰ ਨੇ ਬਦਲਾਖੋਰੀ ਦੀ ਰਾਜਨੀਤੀ ਕਰਦਿਆਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਚੋਰ ਕਹਿਣ ਵਾਲੀ ਭਾਜਪਾ ਦੀਆਂ ਇਸ ਸਮੇਂ ਹਰਿਆਣਾ ਸਹਿਤ ਦੇਸ਼ ਦੇ 22 ਸੂਬਿਆਂ ਵਿੱਚ ਸਰਕਾਰਾਂ ਹਨ, ਜਿੱਥੇ ਬਿਜਲੀ ਸਭ ਤੋਂ ਮਹਿੰਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਪੁੱਛਿਆ ਕਿ ਕੀ ਬਿਜਲੀ ਮਹਿੰਗੀ ਕਰਨ ਵਾਲੇ ਚੋਰ ਹਨ ਜਾਂ ਬਿਜਲੀ ਮੁਫ਼ਤ ਕਰਨ ਵਾਲਾ ਚੋਰ ਹੈ। ਉਨ੍ਹਾਂ ਹਰਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦਿੱਤੇ ਜਾਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਹਰਿਆਣਾ ਵਿੱਚ, ਜੋ ਸਰਕਾਰ ਬਣ ਰਹੀ ਹੈ ਉਹ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਹੀ ਬਣੇਗੀ ਅਤੇ ਇਸ ਤੋਂ ਬਾਅਦ ਹਰਿਆਣਾ ਵਿੱਚ ਵੀ ਦਿੱਲੀ-ਪੰਜਾਬ ਵਾਲੀਆਂ ਸਹੂਲਤਾਂ ਲਾਗੂ ਕੀਤੀਆਂ ਜਾਣਗੀਆਂ।

Advertisement

Advertisement