ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਹ ਮੈਨੂੰ ਤੋੜਨਾ ਚਾਹੁੰਦੇ ਹਨ, ਪਰ ਮੈਂ ਝੁਕਾਂਗਾ ਨਹੀਂ: ਕੇਜਰੀਵਾਲ

07:31 AM Jun 01, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 31 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ 2 ਜੂਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਅੱਗੇ ਆਤਮ-ਸਮਰਪਣ ਕਰ ਦੇਣਗੇ। ਕੇਜਰੀਵਾਲ ਨੇ ਜ਼ੋਰ ਦੇ ਕੇ ਆਖਿਆ ਕਿ ਜੇਲ੍ਹ ਵਿਚ (ਉਨ੍ਹਾਂ ਨੂੰ) ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਬਾਵਜੂਦ ਉਹ ਕਿਸੇ ਅੱਗੇ ਗੋਡੇ ਨਹੀਂ ਟੇਕਣਗੇ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਲਈ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਜੇਲ੍ਹ ਵਿਚ ਰਿਹਾਈ ਮਗਰੋਂ ਕੇਜਰੀਵਾਲ ਨੇ ਯੂਪੀ, ਪੰਜਾਬ, ਦਿੱਲੀ ਤੇ ਮਹਾਰਾਸ਼ਟਰ ਵਿਚ ਚੋਣ ਪ੍ਰਚਾਰ ਕੀਤਾ ਹੈ। ਮੁੱਖ ਮੰਤਰੀ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘‘ਮੈਂ 2 ਜੂਨ ਨੂੰ ਆਤਮ-ਸਮਰਪਣ ਕਰਨਾ ਹੈ ਤੇ ਮੈਨੂੰ ਨਹੀਂ ਪਤਾ ਕਿ ਮੈਂ ਐਤਕੀਂ ਕਿੰਨੀ ਦੇਰ ਲਈ ਜੇਲ੍ਹ ਵਿਚ ਰਹਾਂਗਾ। ਮੈਂ ਇਸ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ ਤੇ ਮੈਨੂੰ ਇਸ ’ਤੇ ਮਾਣ ਹੈ।’’ ਕੇਜਰੀਵਾਲ ਨੇ ਕਿਹਾ, ‘‘ਉਹ ਤਸੀਹੇ ਦੇ ਕੇ ਮੈਨੂੰ ਤੋੜਨਾ ਚਾਹੁੰਦੇ ਹਨ। ਜਦੋਂ ਮੈਂ ਜੇਲ੍ਹ ਵਿਚ ਸੀ ਤਾਂ ਉਨ੍ਹਾਂ ਮੇਰੀ ਦਵਾਈ ਬੰਦ ਕਰ ਦਿੱਤੀ। ਗ੍ਰਿਫ਼ਤਾਰੀ ਮਗਰੋਂ ਮੇਰਾ ਛੇ ਕਿਲੋ ਭਾਰ ਘਟ ਗਿਆ। ਜਦੋਂ ਮੈਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਉਦੋਂ ਮੇਰਾ ਭਾਰ 70 ਕਿਲੋ ਸੀ। ਜੇਲ੍ਹ ’ਚੋਂ ਬਾਹਰ ਆਉਣ ਮਗਰੋਂ ਮੇਰਾ ਭਾਰ ਨਹੀਂ ਵਧਿਆ।’’

Advertisement

ਅੰਤਰਿਮ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਅੱਜ

ਦਿੱਲੀ ਦੀ ਕੋਰਟ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਮੈਡੀਕਲ ਅਧਾਰ ’ਤੇ ਇਕ ਹਫ਼ਤੇ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਦੀ ਪਟੀਸ਼ਨ ’ਤੇ ਸ਼ਨਿੱਚਰਵਾਰ (1 ਜੂਨ) ਨੂੰ ਸੁਣਵਾਈ ਕਰ ਸਕਦੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 30 ਮਈ ਨੂੰ ਕੀਤੀ ਸੁਣਵਾਈ ਦੌਰਾਨ ਈਡੀ ਨੂੰ 1 ਜੂਨ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਸੀ।

Advertisement
Advertisement