ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁ਼ਦ ਨੂੰ ਵਿਧਾਇਕ ਦਾ ਪੀਏ ਦੱਸ ਕੇ ਲੋਕਾਂ ਤੋਂ ਮੰਗ ਜਾ ਰਹੇ ਸਨ ਪੈਸੇ

08:09 AM Mar 21, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਮਾਰਚ
ਇੱਥੋਂ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦਾ ਪੀਏ ਦੱਸ ਕੇ ਸਨਅਤਕਾਰਾਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵਿਧਾਇਕ ਦੇ ਪੀਏ ਮਹੇਸ਼ ਕੁਮਾਰ ਨੇ ਡੀਐੱਸਪੀ ਖੰਨਾ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਲੋਕਾਂ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਫੋਨ ਕਰਨ ਵਾਲਾ ਖ਼ੁਦ ਨੂੰ ਵਿਧਾਇਕ ਦਾ ਪੀਏ ਦੱਸ ਰਿਹਾ ਹੈ। ਉਸ ਵੱਲੋਂ ਸ਼ਹਿਰ ਦੀਆਂ ਕਈ ਫਰਮਾਂ ਦੇ ਮਾਲਕਾਂ ਨੂੰ ਫੋਨ ਕਰ ਕੇ ਪੈਸੇ ਟਰਾਂਸਫਰ ਕਰਨ ਲਈ ਕਿਹਾ ਗਿਆ ਹੈ ਕਿ ਵਿਧਾਇਕ ਉਨ੍ਹਾਂ ਨਾਲ ਗੱਲ ਕਰਨਗੇ ਅਤੇ ਕਿਸੇ ਨੂੰ ਵਿਧਾਇਕ ਬਣਾ ਕੇ ਗੱਲ ਵੀ ਕਰਵਾਈ ਗਈ ਹੈ।
ਸ਼ਿਕਾਇਤਕਰਤਾ ਨੇ ਕਿਹਾ ਕਿ ਨੌਰਸਬਾਜ਼ ਨਾਲ ਫੋਨ ’ਤੇ ਗੱਲ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਫੋਨ ਕਰਨ ਵਾਲੇ ਦੀ ਆਵਾਜ਼ ਵਿਧਾਇਕ ਅਤੇ ਉਨ੍ਹਾਂ ਦੇ ਪੀਏ ਦੀ ਆਵਾਜ਼ ਨਾਲ ਮਿਲਦੀ-ਜੁਲਦੀ ਸੀ। ਅਜਿਹੇ ਵਿੱਚ ਕਾਲ ਕਰਨ ਵਾਲੇ ਵੱਲੋਂ ਆਧੁਨਿਕ ਤਕਨੀਕ ਦੀ ਵਰਤੋਂ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਖੰਨਾ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਕੇ ਸਾਈਬਰ ਸੈੱਲ ਦੀ ਮਦਦ ਨਾਲ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

ਲੋਕ ਫ਼ਰਜ਼ੀ ਕਾਲਾਂ ਤੋਂ ਚੌਕਸ ਰਹਿਣ: ਡੀਐੱਸਪੀ

ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਠੱਗਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਕਾਲਾਂ ਤੋਂ ਚੌਕਸ ਰਹਿਣ ਅਤੇ ਕਿਸੇ ਵੀ ਅਣਜਾਣ ਬੰਦੇ ’ਤੇ ਭਰੋਸਾ ਨਾ ਕਰਨ।

Advertisement
Advertisement
Advertisement