ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰਾਂ ਨੇ ਫੈਕਟਰੀ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਚੋਰੀ

10:24 AM Sep 04, 2024 IST

ਪੱਤਰ ਪ੍ਰੇਰਕ
ਫਗਵਾੜਾ, 3 ਸਤੰਬਰ
ਇੱਥੋਂ ਦੇ ਹੁਸ਼ਿਆਰਪੁਰ ਰੋਡ ’ਤੇ ਸਥਿਤ ਇੱਕ ਫੈਕਟਰੀ ਨੂੰ ਬੀਤੀ ਰਾਤ ਚੋਰਾਂ ਨੇ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ।
ਫੈਕਟਰੀ ਦੇ ਮਾਲਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਰੋਡ ਨਜ਼ਦੀਕ ਖੁਰਮਪੁਰ ’ਤੇ ਸ਼ਾਹੀ ਗਲੋਬਲ ਦੇ ਨਾਮ ’ਤੇ ਉਨ੍ਹਾਂ ਦੀ ਫੈਕਟਰੀ ਹੈ ਜਿੱਥੇ ਕਰੀਬ ਰਾਤ 2 ਤੋਂ ਢਾਈ ਵਜੇ ਦਰਮਿਆਨ ਚੋਰ ਇੱਕ ਗੱਡੀ ’ਚ ਸਵਾਰ ਹੋ ਕੇ ਆਏ ਅਤੇ ਫੈਕਟਰੀ ਦੇ ਗੇਟ ਨੂੰ ਲੱਗਾ ਹੋਇਆ ਜਿੰਦਰਾ ਤੋੜ ਕੇ ਅੰਦਰ ਦਾਖਲ ਹੋ ਗਏ। ਫੈਕਟਰੀ ਅੰਦਰ ਪਏ ਐਕਸਲਾਂ ’ਚੋਂ ਕਰੀਬ 250 ਐਕਸਲ ਗੱਡੀ ’ਚ ਲੋਡ ਕਰਕੇ ਫਰਾਰ ਹੋ ਗਏ। ਇਸ ਘਟਨਾ ’ਚ ਉਨ੍ਹਾਂ ਦਾ ਕਰੀਬ 7 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਘਟਨਾ ਦੀ ਸੂਚਨਾ ਥਾਣਾ ਸਦਰ ਪੁਲੀਸ ਨੂੰ ਦੇ ਦਿੱਤੀ ਗਈ ਹੈ। ਇਸ ਮੌਕੇ ਫ਼ੈਕਟਰੀ ਮਾਲਕ ਨੇ ਪੁਲੀਸ ਤੋ ਮੰਗ ਕੀਤੀ ਕਿ ਜਲਦ ਤੋਂ ਜਲਦ ਚੋਰਾਂ ਨੂੰ ਕਾਬੂ ਕੀਤਾ ਜਾਵੇ।

Advertisement

ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਰਈਆ (ਪੱਤਰ ਪ੍ਰੇਰਕ): ਖਿਲਚੀਆਂ ਪੁਲੀਸ ਨੇ ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ ਅੱਠ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਖਿਲਚੀਆਂ ਦੇ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਇਸ ਮਾਮਲੇ ਵਿੱਚ ਆਤਮਾ ਸਿੰਘ ਉਰਫ਼ ਰਣਜੀਤ ਸਿੰਘ ਵਾਸੀ ਜਹਾਂਗੀਰ ਕਲਾ ਥਾਣਾ ਗੋਇੰਦਵਾਲ, ਬੇਅੰਤ ਸਿੰਘ ਉਰਫ਼ ਜਸ਼ਨ ਸਿੰਘ ਵਾਸੀ ਜਹਾਂਗੀਰ ਕਲੋਨੀ ਅਤੇ ਅਰਸ਼ਦੀਪ ਸਿੰਘ ਉਰਫ਼ ਢੇਲਾ ਵਾਸੀ ਜਹਾਂਗੀਰ ਖ਼ੁਰਦ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisement
Advertisement