ਪੰਜਾਬੀ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਆਪ ਸੋਚਣ: ਪ੍ਰੋ. ਅਰਵਿੰਦ
10:19 AM Jul 01, 2023 IST
ਪੱਤਰ ਪ੍ਰੇਰਕ
ਰੂਪਨਗਰ, 30 ਜੂਨ
ਇੱਥੇ ਅੱਜ ਸਰਕਾਰੀ ਕਾਲਜ ਰੂਪਨਗਰ ਵਿੱਚ ਵਿੱਦਿਅਕ ਸੈਸ਼ਨ 2021-22 ਦਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋਫੈਸਰ ਅਰਵਿੰਦ ਸ਼ਮਾ ਰੋਸ਼ਨ ਕਰ ਕੇ ਕੀਤੀ। ਉਨ੍ਹਾਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਆਪ ਸੋਚਣਾ ਚਾਹੀਦਾ ਹੈ। ਉਨ੍ਹਾਂ ਹਰੀ ਕ੍ਰਾਂਤੀ ਤੋਂ ਬਾਅਦ ਪੰਜਾਬ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੌਜੂਦਾ ਦੌਰ ’ਚ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਸਿਰ ਜੋੜ ਕੇ ਬੈਠਣ ਦੀ ਲੋੜ ’ਤੇ ਜ਼ੋਰ ਦਿੱਤਾ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ। ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਦੱਸਿਆ ਕਿ ਡਿਗਰੀ ਵੰਡ ਸਮਾਰੋਹ ਦੌਰਾਨ ਸੈਸ਼ਨ 2021-22 ਦੇ ਕੁੱਲ 318 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।
Advertisement
Advertisement