ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਤੀਜੀ ਚਾਰਜਸ਼ੀਟ ਪੇਸ਼

07:27 AM Oct 06, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, 5 ਅਕਤੂਬਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਇੱਕ ਮੁਲਜ਼ਮ ਖ਼ਿਲਾਫ਼ ਤੀਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ, ਜਿਸ ਨੇ ਗਾਇਕ ਦੀ ਹੱਤਿਆ ਕਰਨ ਵਾਲੇ ਹਰਿਆਣਾ ਦੇ ਸ਼ੂਟਰਾਂ ਨੂੰ ਸ਼ਰਨ ਦਿੱਤੀ ਸੀ। ਪੁਲੀਸ ਨੇ ਹਰਿਆਣਾ ਦੇ ਜੀਂਦ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਜੋਗਾ (33) ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਐੱਸਆਈਟੀ ਅਨੁਸਾਰ ਜੋਗਾ ਨੇ ਹਰਿਆਣਾ ਦੇ ਹਿਸਾਰ ਦੇ ਉਕਲਾਨਾ ਮੰਡੀ ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ੂਟਰ ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ, ਦੀਪਕ ਮੁੰਡੀ ਅਤੇ ਕਸ਼ਿਸ਼ ਨੂੰ ਪਨਾਹ ਦਿੱਤੀ ਸੀ। ਚੀਫ਼ ਜੁਡੀਸ਼ਲ ਮੈਜਿਸਟਰੇਟ ਸੁਰਭੀ ਪਰਾਸ਼ਰ ਨੇ ਜੋਗਾ ਖ਼ਿਲਾਫ਼ 17 ਅਕਤੂਬਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ ਕਿਉਂਕਿ ਜੇਲ੍ਹ ਪ੍ਰਸ਼ਾਸਨ ਉਸ ਨੂੰ ਬੁੱਧਵਾਰ ਨੂੰ ਪੇਸ਼ ਕਰਨ ਵਿੱਚ ਅਸਫ਼ਲ ਰਿਹਾ ਹੈ। ਜੋਗਾ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਗੈਂਗਸਟਰ ਗੋਲਡੀ ਬਰਾੜ ਨਾਲ ਸਿੱਧਾ ਜੁੜਿਆ ਹੋਇਆ ਹੈ ਜੋ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜਿਸ਼ਘਾੜਾ ਸੀ। ਪੁਲੀਸ ਅਨੁਸਾਰ ਜੋਗਾ ਗੈਂਗਸਟਰ ਦੀਪਕ ਟੀਨੂੰ ਨਾਲ ਜੁੜਿਆ ਹੋਇਆ ਹੈ, ਜੋ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ। ਪੁਲੀਸ ਨੂੰ ਪਤਾ ਲੱਗਿਆ ਹੈ ਕਿ ਜੋਗਾ ਨੇ ਟੀਨੂੰ ਨੂੰ ਸੀਆਈਏ ਦੀ ਹਿਰਾਸਤ ਵਿੱਚੋਂ ਭੱਜਣ ਵਿੰਚ ਵੀ ਮਦਦ ਕੀਤੀ ਸੀ। ਜੋਗਾ ’ਤੇ ਹਰਿਆਣਾ ਦੇ ਵੱਖ-ਵੱਖ ਥਾਣਿਆਂ ’ਚ ਕਰੀਬ 15 ਅਪਰਾਧਿਕ ਮਾਮਲੇ ਦਰਜ ਹਨ। ਇਸ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਹੁਣ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਣੇ 32 ਮੁਲਜ਼ਮਾਂ ਖ਼ਿਲਾਫ਼ ਤਿੰਨ ਚਾਰਜਸ਼ੀਟਾਂ ਦਾਇਰ ਕਰ ਦਿੱਤੀਆਂ ਹਨ।
24 ਮੁਲਜ਼ਮਾਂ ਨੇ ਵਰਚੁਅਲੀ ਪੇਸ਼ੀ ਭੁਗਤੀ
ਮਾਨਸਾ (ਪੱਤਰ ਪ੍ਰੇਰਕ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਅੱਜ ਮਾਨਸਾ ਦੀ ਅਦਾਲਤ ਵਿੱਚ 24 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ ਜਦਕਿ ਸਚਨਿ ਭਵਿਾਨੀ ਤਕਨੀਕੀ ਨੁਕਸ ਪੈਣ ਕਾਰਨ ਪੇਸ਼ੀ ਨਹੀਂ ਭੁਗਤ ਸਕਿਆ। ਜਾਣਕਾਰੀ ਅਨੁਸਾਰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਮਲੇ ਵਿੱਚ ਅਗਲੀ ਸੁਣਵਾਈ 19 ਅਕਤੂਬਰ ਨੂੰ ਹੋਵੇਗੀ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਸਣੇ 24 ਮੁਲਜ਼ਮਾਂ ਨੇ ਮਾਨਸਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਸੁਣਵਾਈ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਭਰੋਸਾ ਹੈ ਅਤੇ ਆਸ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ।

Advertisement

Advertisement