For the best experience, open
https://m.punjabitribuneonline.com
on your mobile browser.
Advertisement

ਤੀਹ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਕੇਸ ਦਰਜ

07:36 AM Sep 06, 2024 IST
ਤੀਹ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ  ਕੇਸ ਦਰਜ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 5 ਸਤੰਬਰ
ਕੂੰਮਕਲਾਂ ਪੁਲੀਸ ਨੇ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੀਪਕ ਵਾਸੀ ਕੂੰਮਕਲਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਕੁਲਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਦਾਣਾ ਮੰਡੀ ਕੂੰਮਕਲਾਂ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਕਿ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਦੀਪਕ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਉਸਦੇ ਘਰ ਗੱਡੀ ’ਚ ਰੱਖੀ ਹੋਈ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦੀਪਕ ਦੇ ਘਰ ਛਾਪਾ ਮਾਰਿਆ ਜਿਸ ਦੌਰਾਨ ਕਾਰ ’ਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲੀਸ ਵੱਲੋਂ ਕਾਰ ਤੇ ਨਾਜਾਇਜ਼ ਸ਼ਰਾਬ ਕਬਜ਼ੇ ’ਚ ਲੈ ਕੇ ਦੀਪਕ ਕੁਮਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜੋ ਅਜੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

Advertisement

Advertisement
Advertisement
Author Image

Advertisement