For the best experience, open
https://m.punjabitribuneonline.com
on your mobile browser.
Advertisement

ਲੋਕ ਸੇਵਾ ਸੁਸਾਇਟੀ ਵੱਲੋਂ ਤੀਹ ਅਧਿਆਪਕਾਂ ਦਾ ਸਨਮਾਨ

08:42 AM Sep 07, 2024 IST
ਲੋਕ ਸੇਵਾ ਸੁਸਾਇਟੀ ਵੱਲੋਂ ਤੀਹ ਅਧਿਆਪਕਾਂ ਦਾ ਸਨਮਾਨ
ਸੁਸਾਇਟੀ ਵੱਲੋਂ ਸਨਮਾਨਿਤ ਕੀਤੇ ਗਏ ਅਧਿਆਪਕਾਂ ਨਾਲ ਪ੍ਰਬੰਧਕ ਤੇ ਪਤਵੰਤੇ।
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 6 ਸਤੰਬਰ
ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਨੇ ਅਧਿਆਪਕ ਦਿਵਸ ਮੌਕੇ ਜਗਰਾਉਂ ਦੇ ਸਰਕਾਰੀ ਸਕੂਲਾਂ ਦੇ 30 ਅਧਿਆਪਕਾਂ ਸਮੇਤ ਬਲਾਕ ਪ੍ਰਾਇਮਰੀ ਅਫ਼ਸਰ ਦਾ ਸਨਮਾਨ ਕੀਤਾ ਗਿਆ। ਸਮਾਗਮ ’ਚ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਪੱਬੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਦੇਸ਼ ਦੇ ਨਿਰਮਾਤਾ ਹਨ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਸਰਪ੍ਰਸਤ ਰਜਿੰਦਰ ਜੈਨ ਨੇ ਸਮੂਹ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਖਦੇਵ ਸਿੰਘ ਅਤੇ ਐੱਮਆਈਐੱਸ ਕੋਆਰਡੀਨੇਟਰ ਦੀਪਕ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਦਿੱਤੀ ਸਿੱਖਿਆ ਦੀ ਬਦੌਲਤ ਹੀ ਵਿਅਕਤੀ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂੰਹਦਾ ਹੈ। ਇਸ ਸਮੇਂ ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਸੁਨੀਤਾ ਰਾਣੀ, ਰਾਜਵਿੰਦਰ ਕੌਰ, ਜਸਵਿੰਦਰ ਕੌਰ, ਰਣਧੀਰ ਕੌਰ, ਕੁਲਵਿੰਦਰ ਕੌਰ, ਮਨਦੀਪ ਕੌਰ, ਕਮਲਜੀਤ ਗਿੰਦਰਾ, ਜਸਪਾਲ ਸਿੰਘ, ਅਨੀਤਾ ਰਾਣੀ, ਰਸ਼ਮਲ ਮਹਿਤਾ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਮੀਨਾਕਸ਼ੀ, ਅੰਮ੍ਰਿਤ ਕੌਰ, ਅਮਰਵੀਰ ਸਿੰਘ ਸੰਧੂ, ਹਰਬੰਸ ਕੌਰ, ਡਾ. ਰਾਧਿਕਾ ਸ਼ਰਮਾ, ਸੁਧੀਰ ਝਾਂਜੀ, ਹਰਵਿੰਦਰ ਸਿੰਘ ਸਰਾਂ, ਬਲਜੀਤ ਕੌਰ, ਗੁਰਪ੍ਰੀਤ ਕੌਰ ਆਦਿ ਅਧਿਆਪਕਾ ਦਾ ਸਨਮਾਨ ਕੀਤਾ ਗਿਆ।

ਗੁਲਜ਼ਾਰ ਗਰੁੱਪ ਵਿੱਚ ਅਧਿਆਪਕ ਦਿਵਸ ਸਬੰਧੀ ਸਮਾਗਮ

ਅਧਿਆਪਕਾ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਗੁਰਚਰਨ ਸਿੰਘ। -ਫੋਟੋ: ਓਬਰਾਏ

ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵਿੱਚ ਅੱਜ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਖ਼ੁਦ ਤਿਆਰ ਕੀਤੇ ਕਾਰਡ ਦਿੱਤੇ ਉੱਥੇ ਹੀ ਮੈਨੇਜਮੈਂਟ ਵੱਲੋਂ ਬੱਚਿਆਂ ਨੂੰ ਪੜ੍ਹਨ ਲਈ ਕਿਤਾਬਾਂ ਵੰਡੀਆਂ ਗਈਆਂ। ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਅਧਿਆਪਕ ਦੀ ਹਰ ਵਿਅਕਤੀ ਦੀ ਜ਼ਿੰਦਗੀ ਵਿਚ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਭ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।

Advertisement

Advertisement
Author Image

sukhwinder singh

View all posts

Advertisement