For the best experience, open
https://m.punjabitribuneonline.com
on your mobile browser.
Advertisement

ਇਹੋ ਹਮਾਰਾ ਜੀਵਣਾ: ਸਰਹੱਦੀ ਖੇਤਰ ਦੇ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ

07:35 AM Jun 24, 2024 IST
ਇਹੋ ਹਮਾਰਾ ਜੀਵਣਾ  ਸਰਹੱਦੀ ਖੇਤਰ ਦੇ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ
ਹੜ੍ਹ ਕਾਰਨ ਨੁਕਸਾਨੀ ਗਈ ਸਰਹੱਦੀ ਖੇਤਰ ਦੀ ਇੱਕ ਸੜਕ।
Advertisement

ਪਰਮਜੀਤ ਸਿੰਘ
ਫਾਜ਼ਿਲਕਾ, 23 ਜੂਨ
ਸਰਹੱਦੀ ਖੇਤਰ ਦੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਆਪਣੀ ਜ਼ਿੰਦਗੀ ਜਿਉਣ ਲਈ ਦੋ ਚਾਰ ਹੀ ਹੋਣਾ ਪੈ ਰਿਹਾ ਹੈ। ਸਰਹੱਦ ਤੇ ਗੁਆਂਢੀ ਦੇਸ਼ ਪਾਕਿਸਤਾਨ ਨਾਲ ਭਾਰਤ ਦਾ ਜੰਗ ਦਾ ਮਾਹੌਲ ਬਣਨ ਮੌਕੇ ਵੀ ਘਰ ਬਾਰ ਛੱਡਣਾ ਪੈਂਦਾ ਹੈ ਤੇ ਹੜ੍ਹ ਆਉਣ ਨਾਲ ਮਕਾਨ ਡਿੱਗ ਜਾਣ ’ਤੇ ਵੀ ਘਰੋਂ ਬੇਘਰ ਹੋਣਾ ਪੈਂਦਾ ਹੈ।
ਬੀਤੇ ਸਾਲ ਫ਼ਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਲੰਘਦੇ ਸਤਲੁਜ ਦਰਿਆ ਦੇ ਪਾਣੀ ਕਾਰਨ ਸਰਹੱਦੀ ਪਿੰਡਾਂ ’ਚ ਆਏ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ ਹੈ। ਇਸ ਕਾਰਨ ਇਥੋਂ ਦੇ ਲੋਕ ਇਨ੍ਹਾਂ ਟੁੱਟੀਆਂ ਸੜਕਾਂ ਤੋਂ ਲੰਘਣ ਲਈ ਮਜਬੂਰ ਹੋ ਰਹੇ ਹਨ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਪਣੀ ਜ਼ਿੰਦਗੀ ਮੁਸ਼ਕਿਲਾਂ ਵਿੱਚ ਜੀਅ ਰਹੇ ਹਨ। ਸਰਹੱਦੀ ਪਿੰਡ ਤੇਜਾ ਰੁਹੇਲਾ ਦੇ ਵਾਸੀ ਸ਼ੀਤਾ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬਾਰਡਰ ਪੱਟੀ ਦੇ ਪਿੰਡਾਂ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਟੁੱਟ ਗਈਆਂ ਸਨ ਅਤੇ ਕਈ ਥਾਵਾਂ ’ਤੇ ਬਹੁਤ ਵੱਡੇ-ਵੱਡੇ ਖੱਡੇ ਪੈ ਗਏ ਸਨ, ਜਿਨ੍ਹਾਂ ਦੀ ਮੁਰੰਮਤ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਇੱਥੋਂ ਦੇ ਲੋਕ ਇਨ੍ਹਾਂ ਟੁੱਟੀਆਂ ਹੋਈਆਂ ਸੜਕਾਂ ਤੋਂ ਲੰਘਣ ਲਈ ਮਜਬੂਰ ਹੋ ਰਹੇ ਹਨ।
ਪਿੰਡ ਝੰਗੜ ਭੈਣੀ ਦੇ ਹੁਸ਼ਿਆਰ ਸਿੰਘ ਨੇ ਸਿਆਸੀ ਆਗੂਆਂ ’ਤੇ ਗ਼ਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਬਾਰੇ ਕਈ ਵਾਰ ਇਨ੍ਹਾਂ ਪਿੰਡਾਂ ’ਚ ਆਉਣ ਵਾਲੇ ਸਿਆਸੀ ਨੇਤਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਇੱਥੇ ਹੜ੍ਹ ਕਾਰਨ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ ਪ੍ਰੰਤੂ ਅਜੇ ਤੱਕ ਇੱਥੇ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ।
ਇਸ ਕਾਰਨ ਇਥੋਂ ਦੇ ਦਰਜਨ ਦੇ ਕਰੀਬ ਪਿੰਡਾਂ ਦੇ ਲੋਕ ਇਨ੍ਹਾਂ ਸੜਕਾਂ ’ਤੇ ਪਏ ਖੱਡਿਆਂ ਵਿੱਚੋਂ ਲੰਘਣ ਲਈ ਮਜਬੂਰ ਹੋ ਰਹੇ ਹਨ। ਇਨ੍ਹਾਂ ਟੁੱਟੀਆਂ ਸੜਕਾਂ ਤੋਂ ਲੰਘਣ ਕਾਰਨ ਜਿੱਥੇ ਮਸ਼ੀਨਰੀ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ, ਉੱਥੇ ਐਕਸੀਡੈਂਟਾਂ ਕਾਰਨ ਕੁਝ ਮੌਤਾਂ ਵੀ ਹੋ ਚੁੱਕੀਆਂ ਹਨ। ਸਰਹੱਦੀ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਟੁੱਟੀਆਂ ਸੜਕਾਂ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ।

Advertisement

Advertisement
Advertisement
Author Image

Advertisement