ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਲਿਤਾਂ ’ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ: ਸਮਾਓਂ

06:50 AM Jun 21, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਜੂਨ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਦੋ ਦਲਿਤ ਨੌਜਵਾਨਾਂ ’ਤੇ ਕਥਿਤ ਜਬਰ ਕਰਨ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲੇ ਅਖੌਤੀ ਕਿਸਾਨ ਆਗੂਆਂ ਸਮੇਤ ਸਮੁੱਚੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਪੰਜਾਬ ਸਰਕਾਰ ਫੌਰੀ ਕੋਈ ਕਾਰਵਾਈ ਕਰੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਜ਼ਿਲ੍ਹੇ ਸੰਗਰੂਰ ਵਿੱਚ ਦਲਿਤਾਂ ਉੱਪਰ ਲਗਾਤਾਰ ਅੱਤਿਆਚਾਰ ਹੋ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਦਲਿਤਾਂ ਅਤੇ ਘੱਟ ਗਿਣਤੀ ਲੋਕਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਸਬਕ ਲੈਣ ਦੀ ਥਾਂ, ਮੁੱਖ ਮੰਤਰੀ ਦਲਿਤਾਂ ਅਤੇ ਘੱਟ ਗਿਣਤੀ ਲੋਕਾਂ ਵਿਰੋਧੀ ਰੁਖ਼ ਅਖ਼ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਲੱਗੇ ਐਨਐਸਏ ਵਿੱਚ ਇੱਕ ਸਾਲ ਦਾ ਵਾਧਾ ਲੋਕ ਫ਼ਤਵੇ ਦਾ ਅਪਮਾਨ ਹੈ। ਇਸ ਦੌਰਾਨ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਨਰੇਗਾ ਮਜ਼ਦੂਰਾਂ ਦੀ ਕੰਮ ਵਾਲੀ ਥਾਂ ਤੋਂ ਦੂਰ ਹਾਜ਼ਰੀ ਲਾਉਣ ਦੀ ਨਿਖੇਧੀ ਕੀਤੀ ਹੈ।

Advertisement

Advertisement
Advertisement