ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ: ਅਰੋੜਾ
ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 26 ਨਵੰਬਰ
‘ਆਪ’ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਟਿਆਲਾ ਤੋਂ ਸ਼ੁਰੂ ਹੋਈ ਸ਼ੁਕਰਾਨਾ ਯਾਤਰਾ ਦਾ ਸਰਹਿੰਦ ਦੇ ਮਾਧੋਪੁਰ ਚੌਕ ਵਿੱਚ ਵਰਕਰਾਂ ਅਤੇ ਆਗੂਆਂ ਨੇ ਸਵਾਗਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਢਾਈ ਸਾਲ ਤੋਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਨਹੀਂ ਬਖ਼ਸਿਆ ਜਾਵੇਗਾ। ਸ੍ਰੀ ਸੈਰੀ ਕਲਸੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਰੰਗਲਾ ਸੂਬਾ ਬਣਾਉਣਾ ਹੈ, ਪਿਛਲੀਆਂ ਸਰਕਾਰਾਂ ਵੱਲੋਂ ਲਏ ਫ਼ੈਸਲਿਆਂ ਕਾਰਨ ਇਸ ਦਾ ਰੰਗ ਫਿੱਕਾ ਨਜ਼ਰ ਆਉਣ ਲੱਗਿਆ ਸੀ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ ਲਈ ਸਿਰਤੋੜ ਕੋਸ਼ਿਸ਼ਾਂ ਜਾਰੀ ਹਨ। ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਵਾਗਤ ਕਰਦਿਆਂ ਹਲਕੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬਸੀ ਪਠਾਨਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਾਬਕਾ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਵਿਧਾਇਕ ਬਲਕਾਰ ਸਿੱਧੂ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਰਾਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਚੇਅਰਮੈਨ ਨਵਜੋਤ ਸਿੰਘ ਜਰਗ, ਪ੍ਰਦੀਪ ਮਲਹੋਤਰਾ, ਸਤੀਸ਼ ਕੁਮਾਰ, ਬਹਾਦਰ ਖਾਨ, ਰਮੇਸ਼ ਕੁਮਾਰ ਸੋਨੂੰ ਅਤੇ ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।