For the best experience, open
https://m.punjabitribuneonline.com
on your mobile browser.
Advertisement

ਬੰਦਗੀ ਕਰਨ ਵਾਲੇ ਹਮੇਸ਼ਾ ਯਾਦ ਰੱਖੇ ਜਾਂਦੇ ਹਨ: ਜਥੇਦਾਰ

07:54 AM Mar 21, 2024 IST
ਬੰਦਗੀ ਕਰਨ ਵਾਲੇ ਹਮੇਸ਼ਾ ਯਾਦ ਰੱਖੇ ਜਾਂਦੇ ਹਨ  ਜਥੇਦਾਰ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਕਾਲਰਸ਼ਿਪ ਦੀ ਰਾਸ਼ੀ ਦਾ ਚੈੱਕ ਦਿੰਦੇ ਹੋਏ।
Advertisement

ਪੱਤਰ ਪ੍ਰੇਰਕ
ਕਾਲਾਂਵਾਲੀ, 20 ਮਾਰਚ
ਪਿੰਡ ਚੋਰਮਾਰ ਖੇੜਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਚੋਰਮਾਰ ਵਿਖੇ ਬਾਬਾ ਕਰਮ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਰਾਗੀ, ਢਾਡੀ, ਕਥਾਵਾਚਕ ਅਤੇ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਹਾਂਪੁਰਸ਼ਾਂ ਨੇ ਬੰਦਗੀ ਕੀਤੀ ਹੈ ਉਨ੍ਹਾਂ ਨੂੰ ਦੁਨੀਆ ਹਮੇਸ਼ਾ ਯਾਦ ਰੱਖਦੀ ਹੈ। ਦੁਨਿਆਵੀ ਸ਼ੋਹਰਤ ਥੋੜ੍ਹੇ ਸਮੇਂ ਦੀ ਮਹਿਮਾਨ ਹੁੰਦੀ ਹੈ, ਰਾਜਸੀ ਜਾਂ ਅਮੀਰ ਲੋਕਾਂ ਨੂੰ ਦੁਨੀਆਂ ਯਾਦ ਨਹੀਂ ਕਰਦੀ। ਦਸਮੇਸ਼ ਸਕੂਲ ਦੇ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਬੱਚੇ ਤਕਨੀਕੀ ਸਾਧਨਾਂ ਦੀ ਦੁਰਵਰਤੋਂ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਇਨ੍ਹਾਂ ਸਾਧਨਾਂ ਦੀ ਸੁਚੱਜੀ ਵਰਤੋਂ ਕਰਨ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਵੇ। ਬਾਬਾ ਗੁਰਪਾਲ ਸਿੰਘ ਚੋਰਮਾਰ ਵੱਲੋਂ ਸੰਗਤ ਦਾ ਧੰਨਵਾਦ ਕਰਦਿਆਂ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਜਸਪ੍ਰੀਤ ਕੌਰ ਨੂੰ ਬਤੌਰ ਜੱਜ ਨਿਯੁਕਤ ਹੋਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕ ਬਾਬਾ ਗੁਰਮੀਤ ਸਿੰਘ ਮੀਤ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ, ਜਥੇਦਾਰ ਜਗਸੀਰ ਸਿੰਘ ਜੰਡਵਾਲਾ, ਪ੍ਰਕਾਸ਼ ਸਿੰਘ ਸਾਹੂਵਾਲਾ, ਪਰਮਜੀਤ ਸਿੰਘ ਮਾਖਾ, ਬਾਬਾ ਦਰਸ਼ਨ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਬਾਬਾ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ ਗਿਆ ਅਤੇ 250 ਦੇ ਕਰੀਬ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

Advertisement

Advertisement
Author Image

sukhwinder singh

View all posts

Advertisement
Advertisement
×