ਚਾਕੂ ਦੀ ਨੋਕ ’ਤੇ ਮੋਬਾਈਲ ਖੋਹਣ ਵਾਲੇ ਗ੍ਰਿਫ਼ਤਾਰ
11:10 AM Oct 28, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਥਾਣਾ ਸੈਕਟਰ-36 ਦੀ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਮੁਟਿਆਰ ਨੂੰ ਚਾਕੂ ਦਿਖਾ ਕੇ ਮੋਬਾਈਲ ਫੋਨ ਖੋਹਣ ਦੇ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਤੇ ਦਮਨਪ੍ਰੀਤ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ। ਇਹ ਕਾਰਵਾਈ ਪੁਲੀਸ ਨੇ ਸੈਕਟਰ-34 ਵਿੱਚ ਰਹਿਣ ਵਾਲੀ ਮੁਟਿਆਰ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸਾਈਕਲ ’ਤੇ ਜਾ ਰਹੀ ਸੀ, ਘਰ ਤੋਂ ਕੁਝ ਦੁਰੀ ’ਤੇ ਹੀ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸ ਨੂੰ ਚਾਕੂ ਦਿਖਾ ਕੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਥਾਣਾ ਸੈਕਟਰ-36 ਦੀ ਪੁਲੀਸ ਨੇ ਇਸ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਦੋਵਾਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਦਮਨਪ੍ਰੀਤ ਵਿਰੁੱਧ ਪਹਿਲਾਂ ਵੀ ਕੇਸ ਦਰਜ ਹੈ।
Advertisement
Advertisement
Advertisement