ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਦਰ ’ਚੋਂ ਚਾਂਦੀ ਦੇ ਪੱਤਰੇ ਚੋਰੀ ਕਰਨ ਵਾਲੇ ਗ੍ਰਿਫ਼ਤਾਰ

07:58 AM Aug 09, 2024 IST

ਪੱਤਰ ਪ੍ਰੇਰਕ
ਸਮਰਾਲਾ, 8 ਅਗਸਤ
ਪ੍ਰਾਚੀਨ ਰਾਮੇਸ਼ਵਰ ਸ਼ਿਵ ਮੰਦਰ ’ਚੋਂ ਕਿਲੋ ਚਾਂਦੀ ਦੇ ਪੱਤਰੇ ਚੋਰੀ ਕਰਨ ਵਾਲਿਆਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਚੋਰੀ ਕੀਤੀ ਚਾਂਦੀ ਬਰਾਮਦ ਕਰ ਲਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਹੋਰ ਪੁੱਛ-ਗਿੱਛ ਲਈ ਪੁਲੀਸ ਰਿਮਾਂਡ ਲਿਆ ਗਿਆ ਹੈ। ਇਸ ਸਬੰਧੀ ਅੱਜ ਡੀਐੱਸਪੀ (ਸਮਰਾਲਾ) ਤਰਲੋਚਨ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਦੋ ਦਿਨ ਪਹਿਲਾਂ ਵਾਪਰੀ ਇਸ ਘਟਨਾ ਸਬੰਧੀ ਤਿੰਨ ਵਿਸ਼ੇਸ਼ ਪੁਲੀਸ ਪਾਰਟੀਆਂ ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਸਮਰਾਲਾ ਦੇ ਪਿੰਡ ਉਟਾਲਾਂ ਨਿਵਾਸੀ ਜਗਜੀਤ ਸਿੰਘ ਉਰਫ ਜੱਗੀ ਅਤੇ ਗੁਰਜੀਤ ਸਿੰਘ ਵਾਸੀ ਬਿਲਾਂਵਾਲੀ ਛੱਪੜੀ ਖੰਨਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਇਹ ਕਿਲੋ ਚਾਂਦੀ ਦੇ ਪੱਤਰੇ ਬਰਾਮਦ ਕਰ ਲਏ ਗਏ ਹਨ।

Advertisement

Advertisement