ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਤੋਂ ਨਿਰਦੇਸ਼ ਲੈਣ ਵਾਲੇ ਪੰਜਾਬ ਦਾ ਭਲਾ ਨਹੀਂ ਕਰ ਸਕਦੇ: ਚੰਦੂਮਾਜਰਾ

09:09 AM Feb 20, 2024 IST
ਵਰਕਰ ਮਿਲਣੀ ਦੌਰਾਨ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਆਗੂ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਫਰਵਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇੱਥੋਂ ਫੇਜ਼-11 ਸਥਿਤ ਪਬਲਿਕ ਪਾਰਕ ਵਿੱਚ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਮੁਹਾਲੀ ਹਲਕੇ ਦੀ ਵਰਕਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣ ਚੁੱਕੇ ਹਨ ਕਿ ਦਿੱਲੀ ਤੋਂ ਨਿਰਦੇਸ਼ ਲੈ ਕੇ ਚੱਲਣ ਵਾਲੀਆਂ ਸਰਕਾਰਾਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਅਤੇ ਸੂਬਾ ਵੀ ਸੁਰੱਖਿਅਤ ਨਹੀਂ ਰਹਿ ਸਕਦਾ। ਉਨ੍ਹਾਂ ਅਕਾਲੀ ਵਰਕਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹੁਣੇ ਕਮਰ ਕੱਸੇ ਕੱਸਣ ਦੀ ਅਪੀਲ ਕੀਤੀ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ।
ਇਸ ਮੌਕੇ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਤਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਪਾਰਸ, ਸਿਮਰਨ ਢਿੱਲੋਂ ਆਦਿ ਮੌਜੂਦ ਸਨ।

Advertisement

Advertisement