ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੂੰ ਸਮਰਥਨ ਨਾ ਦੇਣ ਦੀ ਸਹੁੰ ਚੁੱਕਣ ਵਾਲੇ ਅੱਜ ਉਨ੍ਹਾਂ ਦਾ ਪ੍ਰਚਾਰ ਕਰ ਰਹੇ ਹਨ: ਸੇਤੀਆ

10:08 AM Sep 25, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 24 ਸਤੰਬਰ
ਸਿਰਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੋਕੁਲ ਸੇਤੀਆ ਨੇ ਕਿਹਾ ਕਿ ਭਾਜਪਾ ਦਾ ਕਦੇ ਸਮਰਥਨ ਨਾ ਕਰਨ ਦੀਆਂ ਸਹੁੰਆਂ ਚੁੱਕਣ ਵਾਲੇ ਹੁਣ ਆਪਣੇ ਸੁਆਰਥ ਲਈ ਉਸੇ ਦਾ ਪ੍ਰਚਾਰ ਕਰ ਰਹੇ ਹਨ ਪਰ ਅਜਿਹੇ ਮੌਕਾਪ੍ਰਸਤ ਨੇਤਾਵਾਂ ਨੂੰ ਲੋਕ ਸਬਕ ਸਿਖਾਉਣਗੇ। ਕੁਝ ਲੋਕ ਆਪਣੀ ਸਿਆਸਤ ਚਮਕਾਉਣ ਲਈ ਆਮ ਲੋਕਾਂ ਤੇ ਕਿਸਾਨਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ। ਉਹ ਅੱਜ ਇਥੇ ਕਾਂਗਰਸ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਗੋਕੁਲ ਸੇਤੀਆ ਨੇ ਕਿਹਾ ਕਿ ਉਨ੍ਹਾਂ ਨੂੰ ਹਰਾਉਣ ਲਈ ਸਾਰੇ ਵਿਰੋਧੀ ਇਕਜੁੱਟ ਹੋ ਗਏ ਹਨ ਪਰ ਲੋਕ ਉਨ੍ਹਾਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁਕੇ ਹਨ। ਹੁਣ ਲੋਕ ਗੁਮਰਾਹ ਹੋਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਂਦੇ ਹਨ, ਉਹੀ ਲੋਕ ਹੁਣ ਭਾਜਪਾ ਦਾ ਪ੍ਰਚਾਰ ਕਰ ਰਹੇ ਹਨ। ਸੇਤੀਆ ਨੇ ਕਿਹਾ ਕਿ ਕੁਝ ਲੋਕ ਆਪਣੇ ਆਪ ਨੂੰ ਐਨਡੀਏ ਦਾ ਹਿੱਸਾ ਦੱਸਦੇ ਰਹੇ ਹਨ ਤੇ ਹੁਣ ਕਿਸਾਨਾਂ ਦੀਆਂ ਵੋਟਾਂ ਲੈਣ ਲਈ ਉਹ ਆਪਣੇ ਆਪ ਨੂੰ ਕਿਸਾਨਾਂ ਦਾ ਸ਼ੁਭਚਿੰਤਕ ਹੋਣ ਦਾ ਨਾਟਕ ਕਰ ਰਹੇ ਹਨ।

Advertisement

Advertisement