ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿੰਸਾ ਪ੍ਰਭਾਵਿਤ ਬੰਗਲਾਦੇਸ਼ ਤੋਂ ਹਜ਼ਾਰ ਭਾਰਤੀ ਵਿਦਿਆਰਥੀ ਵਤਨ ਪਰਤੇ

07:20 AM Jul 21, 2024 IST
ਬੰਗਲਾਦੇਸ਼ ਤੋਂ ਆਏ ਭਾਰਤੀ ਅਗਰਤਲਾ ਚੈੱਕ ਪੋਸਟ ਤੋਂ ਬਾਹਰ ਆਉਂਦੇ ਹੋਏ। -ਫੋਟੋ: ਏਐੱਨਆਈ

ਨਵੀਂ ਦਿੱਲੀ, 20 ਜੁਲਾਈ
ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਵਿਵਾਦਤ ਨੌਕਰੀ ਕੋਟਾ ਪ੍ਰਣਾਲੀ ਦੇ ਮੁੱਦੇ ’ਤੇ ਹਿੰਸਾ ਨਾਲ ਜੂਝ ਰਹੇ ਗੁਆਂਢੀ ਮੁਲਕ ਬੰਗਲਾਦੇਸ਼ ਤੋਂ 1000 ਭਾਰਤੀ ਵਤਨ ਪਰਤ ਆਏ ਹਨ। ਮੰਤਰਾਲੇ ਨੇ ਦੱਸਿਆ ਕਿ ਬੰਗਲਾਦੇਸ਼ ਵਿਚਲਾ ਭਾਰਤੀ ਮਿਸ਼ਨ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਲਗਾਤਾਰ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।
ਮੰਤਰਾਲੇ ਨੇ ਦੱਸਿਆ, ‘ਹੁਣ ਤੱਕ 1000 ਭਾਰਤੀ ਵਿਦਿਆਰਥੀ ਵੱਖ ਵੱਖ ਜ਼ਮੀਨੀ ਰਸਤਿਆਂ ਰਾਹੀਂ ਵਤਨ ਪਰਤੇ ਹਨ। ਇਨ੍ਹਾਂ ਤੋਂ ਇਲਾਵਾ 200 ਦੇ ਕਰੀਬ ਵਿਦਿਆਰਥੀ ਢਾਕਾ ਤੇ ਚਿਟਗੌਂਗ ਹਵਾਈ ਅੱਡਿਆਂ ਤੋਂ ਉਡਾਣਾਂ ਰਾਹੀਂ ਘਰ ਪਰਤੇ ਹਨ।’ ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਦੇ ਵਿਦਿਆਰਥੀ ਸ਼ੇਖ ਹਸੀਨਾ ਦੀ ਅਗਵਾਈ ਹੇਠਲੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਵਿਵਾਦਤ ਨੌਕਰੀ ਕੋਟਾ ਪ੍ਰਣਾਲੀ ਰੱਦ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬੀਤੇ ਦਿਨ ਦੱਸਿਆ ਸੀ ਕਿ ਬੰਗਲਾਦੇਸ਼ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 15 ਹਜ਼ਾਰ ਦੇ ਕਰੀਬ ਹੈ। ਮੰਤਰਾਲੇ ਨੇ ਕਿਹਾ ਕਿ ਢਾਕਾ ਵਿਚਲਾ ਭਾਰਤੀ ਹਾਈ ਕਮਿਸ਼ਨ ਦੇ ਚਿਟਗੌਂਗ, ਰਾਜਸ਼ਾਹੀ, ਸਿਲਹਟ ਤੇ ਖੁਲਨਾ ਵਿਚਲੇ ਸਹਾਇਕ ਹਾਈ ਕਮਿਸ਼ਨ ਭਾਰਤੀ ਨਾਗਰਿਕਾਂ ਦੀ ਘਰ ਵਾਪਸੀ ਲਈ ਸਹਿਯੋਗ ਕਰ ਰਹੇ ਹਨ। ਇਸ ਸਬੰਧੀ ਜਾਰੀ ਬਿਆਨ ’ਚ ਕਿਹਾ ਗਿਆ, ‘ਹਾਈ ਕਮਿਸ਼ਨ ਤੇ ਸਹਾਇਕ ਹਾਈ ਕਮਿਸ਼ਨਾਂ ਵੱਲੋਂ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਭਾਰਤ-ਬੰਗਲਾਦੇਸ਼ ਕੌਮਾਂਤਰੀ ਹੱਦ ਦੇ ਨਾਲ ਸੁਰੱਖਿਅਤ ਯਾਤਰਾ ਦੀ ਸਹੂਲਤ ਦੇ ਬੰਦੋਬਸਤ ਕੀਤੇ ਜਾ ਰਹੇ ਹਨ।’

Advertisement

ਭਾਰਤ-ਬੰਗਲਾਦੇਸ਼ ਸਰਹੱਦ ਰਾਹੀਂ ਤ੍ਰਿਪੁਰਾ ’ਚ ਦਾਖਲ ਹੋਣ ਵਾਲੇ ਭਾਰਤੀਆਂ ਦੇ ਦਸਤਾਵੇਜ਼ ਦੇਖਦਾ ਹੋਇਆ ਸੁਰੱਖਿਆ ਕਰਮੀ। -ਫੋਟੋ: ਪੀਟੀਆਈ

ਉਨ੍ਹਾਂ ਦੱਸਿਆ, ‘ਸਾਡੇ ਨਾਗਰਿਕਾਂ ਦਾ ਸੁਰੱਖਿਅਤ ਲਾਂਘਾ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲਾ ਸ਼ਹਿਰੀ ਹਵਾਬਾਜ਼ੀ, ਇਮੀਗਰੇਸ਼ਨ, ਜ਼ਮੀਨੀ ਬੰਦਰਗਾਹ ਤੇ ਬੀਐੱਸਐੱਫ ਅਧਿਕਾਰੀਆਂ ਨਾਲ ਤਾਲਮੇਲ ਕਰ ਕਰ ਰਿਹਾ ਹੈ।’ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤੀ ਹਾਈ ਕਮਿਸ਼ਨ ਬੰਗਲਾਦੇਸ਼ ਦੀਆਂ ਵੱਖ ਵੱਖ ਯੂਨੀਵਰਸਿਟੀਆਂ ’ਚ ਰਹਿੰਦੇ ਚਾਰ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਸੰਪਰਕ ਵਿਚ ਹੈ ਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕੀਤੀ ਜਾ ਰਹੀ ਹੈ। ਇਸੇ ਦੌਰਾਨ ਟਿਪਰਾ ਮੋਥਾ ਮੁਖੀ ਪ੍ਰਦਯੁੱਤ ਕਿਸ਼ੋਰ ਮਾਣਿਕਯ ਦੇਵ ਵਰਮਾ ਨੇ ਅੱਜ ਕੇਂਦਰ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ਦੀ ਹੱਦ ’ਤੇ ਚੌਕਸੀ ਵਧਾਉਣ ਦੀ ਅਪੀਲ ਕੀਤੀ ਹੈ। -ਪੀਟੀਆਈ

Advertisement
Advertisement
Advertisement