ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵਾਨ ਜਗਨਨਾਥ ਰਥ ਯਾਤਰਾ ’ਚ ਹਜ਼ਾਰਾਂ ਸ਼ਰਧਾਲੂ ਪੁੱਜੇ

11:25 AM Jul 08, 2024 IST
ਰਥ ਯਾਤਰਾ ਵਿੱਚ ਸ਼ਾਮਲ ਸ਼ਰਧਾਲੂ। -ਫੋਟੋ: ਹਿਮਾਂਸ਼ੂ ਮਹਾਜਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੁਲਾਈ
ਦੁਰਗਾ ਮਾਤਾ ਮੰਦਰ ਜਗਰਾਉਂ ਪੁਲ ਤੋਂ ਭਗਵਾਨ ਜਗਨਨਾਥ ਰਥ ਯਾਤਰਾ ਸ਼ੁਰੂ ਹੋਈ ਜੋ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਦੇਰ ਸ਼ਾਮ ਇਸਕਾਨ ਮੰਦਰ ਫ਼ਿਰੋਜ਼ਪੁਰ ਰੋਡ ’ਤੇ ਸਮਾਪਤ ਹੋਈ।
ਰੱਥ ਯਾਤਰਾ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਦੋਂਕਿ ਇਸ ਮੌਕੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਸਣੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਪ੍ਰਤੀਨਿਧ, ਜ਼ਿਲ੍ਹਾ ਅਧਿਕਾਰੀ ਤੇ ਹੋਰ ਆਗੂ ਹਾਜ਼ਰ ਸਨ।
ਰੱਬ ਯਾਤਰਾ ਵਿੱਚ ਪੰਜਾਬ ਭਰ ਤੋਂ ਸ਼ਰਧਾਲੂਆਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਹਾਜ਼ਰ ਸਨ। ਰੱਬ ਯਾਤਰਾ ਫੁਹਾਰਾ ਚੌਕ, ਘੁਮਾਰ ਮੰਡੀ, ਆਰਤੀ ਚੌਕ ਤੋਂ ਹੁੰਦੀ ਹੋਈ ਫਿਰੋਜ਼ਪੁਰ ਰੋਡ ਸਥਿਤ ਇਸਕਾਨ ਮੰਦਰ ਵਿੱਚ ਸਮਾਪਤ ਹੋਈ। ਇਸ ਦੌਰਾਨ ਸਾਰੇ ਰਸਤੇ ਨੂੰ ਸ਼ਾਨਦਾਰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ। 200 ਤੋਂ ਵੱਧ ਥਾਵਾਂ ’ਤੇ ਸੰਗਤ ਲਈ ਲੰਗਰ ਲਗਾਏ ਗਏ ਸਨ। ਰੱਬ ਯਾਤਰਾ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਆਵਾਜਾਈ ਲਈ ਰੂਟ ਵੀ ਬਦਲਿਆ ਗਿਆ ਸੀ।

Advertisement

Advertisement