ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਹਾਟੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਜਾਰੀ

01:36 PM Apr 22, 2025 IST
featuredImage featuredImage

ਗੁਹਾਟੀ, 22 ਅਪਰੈਲ

Advertisement

ਗੁਹਾਟੀ ਹਾਈ ਕੋਰਟ ਨੂੰ ਮੰਗਲਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਕ ਈਮੇਲ ਵਿਚ ਇਮਾਰਤ ਵਿਚ ਧਮਾਕਾ ਕਰਨ ਦੀ ਧਮਕੀ ਦਿਤੀ ਗਈ ਸੀ। ਅਧਿਕਾਰੀਆਂ ਨੇ ਕਿਹਾ, "ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਅਸੀਂ ਤੁਰੰਤ ਇਕ ਟੀਮ ਨੂੰ ਹਾਈ ਕੋਰਟ ਭੇਜ ਦਿੱਤਾ ਹੈ। ਸਾਡੇ ਮਾਹਰ ਇਮਾਰਤ ਦੇ ਹਰ ਕੋਨੇ ਦੀ ਜਾਂਚ ਕਰ ਰਹੇ ਹਨ ਅਤੇ ਹੁਣ ਤੱਕ ਕੁਝ ਵੀ ਨਹੀਂ ਮਿਲਿਆ ਹੈ। ਸਾਡਾ ਮੰਨਣਾ ਹੈ ਕਿ ਇਹ ਇਕ ਝੂਠੀ ਅਫਵਾਹ ਹੈ।"
ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਖਤਮ ਹੋਣ ਤੋਂ ਬਾਅਦ ਹੀ ਵੇਰਵੇ ਪਤਾ ਲੱਗ ਸਕਦੇ ਹਨ। ਹਾਈ ਕੋਰਟ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਈਮੇਲ 'ਮਦਰਾਸ ਟਾਈਗਰਜ਼' ਨਾਮਕ ਇਕ ਅਣਪਛਾਤੇ ਸੰਗਠਨ ਤੋਂ ਪ੍ਰਾਪਤ ਹੋਈ ਹੈ, ਜਿਸ ਵਿਚ ਪੂਰੀ ਇਮਾਰਤ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ। ਉਨ੍ਹਾਂ ਕਿਹਾ, "ਪੁਲੀਸ ਆਈ ਹੈ ਅਤੇ ਉਹ ਤਲਾਸ਼ੀ ਮੁਹਿੰਮ ਜਾਰੀ ਰਹੀ ਹੈ।’’ ਅਧਿਕਾਰੀ ਨੇ ਕਿਹਾ ਕਿ ਧਮਕੀ ਨੇ ਅਦਾਲਤ ਦੇ ਕੰਮਕਾਜ ਵਿਚ ਕੋਈ ਰੁਕਾਵਟ ਨਹੀਂ ਪਾਈ ਹੈ ਅਤੇ ਜੱਜ ਤੈਅ ਸਮੇਂ ਅਨੁਸਾਰ ਕੇਸਾਂ ਦੀ ਸੁਣਵਾਈ ਕਰ ਰਹੇ ਹਨ। -ਪੀਟੀਆਈ

Advertisement
Advertisement
Tags :
Punjabi NewsPunjabi Tribune