ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂ ਸ਼ਵੇਤ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ

07:50 AM Jul 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜੁਲਾਈ
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਕਿਸੇ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਉਨ੍ਹਾਂ ਪੁਲੀਸ ਨੂੰ ਵੀ ਸੂਚਿਤ ਕੀਤਾ ਹੈ ਪਰ ਪੁਲੀਸ ਵੱਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਮਲਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਗੌਰਵ ਨਾਂ ਦੇ ਵਿਅਕਤੀ ਦਾ ਫੋਨ ਆਇਆ ਸੀ ਜਿਸ ਨੇ ਦੱਸਿਆ ਕਿ ਉਸ ਦੇ ਫੋਨ ’ਤੇ ਸ਼ਵੇਤ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗੌਰਵ ਵੱਲੋਂ ਇਸ ਸਬੰਧੀ ਰਿਕਾਰਡਿੰਗ ਵੀ ਉਨ੍ਹਾਂ ਨੂੰ ਭੇਜੀ ਗਈ ਹੈ। ਉਨ੍ਹਾਂ ਖੁਦ ਵੀ ਇਹ ਰਿਕਾਰਡਿੰਗ ਨੂੰ ਸੁਣਿਆ ਹੈ। ਇਸ ਵਿੱਚ ਰਣਜੀਤ ਨਾਂ ਦਾ ਕੋਈ ਵਿਅਕਤੀ ਆਪਣੇ ਆਪ ਨੂੰ ਗੈਂਗਸਟਰ ਦੱਸ ਰਿਹਾ ਹੈ ਅਤੇ ਉਨ੍ਹਾਂ ਨੂੰ ਧਮਕੀ ਦੇ ਰਿਹਾ।
ਭਾਜਪਾ ਆਗੂ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧ ਵਿੱਚ ਤੁਰੰਤ ਪੁਲੀਸ ਦੇ ਡੀਸੀਪੀ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਅਗਾਂਹ ਇਹ ਮਾਮਲਾ ਪੁਲੀਸ ਦੇ ਅਧਿਕਾਰੀਆਂ ਨੂੰ ਜਾਂਚ ਲਈ ਭੇਜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜੋ ਪੁਲੀਸ ਅਧਿਕਾਰੀ ਜਾਂਚ ਕਰ ਰਹੇ ਹਨ, ਉਨ੍ਹਾਂ ਨੇ ਉਸ ਨਾਲ ਵੀ ਤਿੰਨ ਵਾਰ ਸੰਪਰਕ ਕੀਤਾ ਹੈ ਪਰ ਹੁਣ ਤੱਕ ਕੀਤੀ ਗਈ ਜਾਂਚ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਉੱਚ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement