For the best experience, open
https://m.punjabitribuneonline.com
on your mobile browser.
Advertisement

ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

07:14 AM Aug 26, 2024 IST
ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ
Advertisement

ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 25 ਅਗਸਤ
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੀ ਮੀਰਾਨਪੁਰ ਕਟੜਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਵੀਰ ਵਿਕਰਮ ਸਿੰਘ ਨੂੰ ਵ੍ਹਟਸਐਪ ਕਾਲ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇਸ ਬਾਰੇ ਜਾਣਕਾਰੀ ਦਿੱਤੀ।ਐੱਸਪੀ ਅਸ਼ੋਕ ਕੁਮਾਰ ਮੀਣਾ ਨੇ ਅੱਜ ਪੀਟੀਆਈ ਨੂੰ ਦੱਸਿਆ ਕਿ 19 ਅਗਸਤ ਨੂੰ ਮੀਰਾਨਪੁਰ ਕਟੜਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਵੀਰ ਵਿਕਰਮ ਸਿੰਘ ਨੂੰ ਵ੍ਹਟਸਐਪ ਕਾਲ ਰਾਹੀਂ ਕਿਸੇ ਨੇ ਗਾਲ੍ਹਾਂ ਕੱਢ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਬਾਰੇ ਸੂਚਨਾ ਮਿਲਦੇ ਹੀ ਪੁਲੀਸ ਨੇ ਉਸੇ ਦਿਨ ਮੁਲਜ਼ਮ ਅਰਜੁਨ ਉਰਫ ਛੋਟੇ ਨੂੰ ਹਿਰਾਸਤ ’ਚ ਲੈ ਲਿਆ ਸੀ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement