ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਪੂ ਯਾਦਵ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

07:55 AM Nov 03, 2024 IST

ਪੂਰਨੀਆ, 2 ਨਵੰਬਰ
ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਬਣ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਬਿਹਾਰ ਪੁਲੀਸ ਨੇ ਕੌਮੀ ਰਾਜਧਾਨੀ ਦਿੱਲੀ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜੇ ਵਿਅਕਤੀ ਦੀ ਪਛਾਣ ਮਹੇਸ਼ ਪਾਂਡੇ ਵਜੋਂ ਹੋਈ ਹੈ। ਪੁਲੀਸ ਵੱਲੋਂ ਜਾਰੀ ਬਿਆਨ ਮੁਤਾਬਕ ਮੀਡੀਆ ’ਚ ਆਈਆਂ ਰਿਪੋਰਟਾਂ ਦੇ ਆਧਾਰ ’ਤੇ ਉਨ੍ਹਾਂ ਕੇਸ ਦਰਜ ਕੀਤਾ ਸੀ। ਦੁਬਈ ਦੇ ਨੰਬਰ ਤੋਂ ਮਿਲੀਆਂ ਧਮਕੀਆਂ ਮਗਰੋਂ ਪੱਪੂ ਯਾਦਵ ਨੇ ਆਪਣੀ ਸੁਰੱਖਿਆ ਵਧਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪੱਤਰ ਲਿਖੇ ਸਨ। ਪੁਲੀਸ ਨੇ ਸਪੱਸ਼ਟ ਕੀਤਾ ਹੈ ਕਿ ਪਾਂਡੇ ਤੋਂ ਪੁੱਛ-ਪੜਤਾਲ ਮਗਰੋਂ ਉਸ ਦਾ ਲਾਰੈਂਸ ਬਿਸ਼ਨੋਈ ਗਰੋਹ ਨਾਲ ਕੋਈ ਸਬੰਧ ਨਹੀਂ ਮਿਲਿਆ ਹੈ। ਪੁਲੀਸ ਮੁਤਾਬਕ ਪਾਂਡੇ ਨੇ ਸੰਸਦ ਮੈਂਬਰ ਨੂੰ ਵਟਸਐਪ ਰਾਹੀਂ ਫੋਨ ਕਰਨ ਦੀ ਗੱਲ ਕਬੂਲ ਲਈ ਹੈ। -ਪੀਟੀਆਈ

Advertisement

Advertisement