ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

50 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ

07:04 AM Oct 28, 2024 IST

ਨਵੀਂ ਦਿੱਲੀ, 27 ਅਕਤੂਬਰ
ਭਾਰਤੀ ਏਅਰਲਾਈਨਜ਼ ਵੱਲੋਂ ਚਲਾਈਆਂ ਜਾਂਦੀਆਂ ਘੱਟੋ-ਘੱਟ 50 ਉਡਾਣਾਂ ਨੂੰ ਅੱਜ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੇ 14 ਦਿਨਾਂ ਵਿੱਚ ਭਾਰਤੀ ਏਅਰਲਾਈਨਜ਼ ਵੱਲੋਂ ਚਲਾਈਆਂ ਜਾਂਦੀਆਂ 350 ਤੋਂ ਵੱਧ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਸੂਤਰਾਂ ਮੁਤਾਬਕ ਇੰਡੀਗੋ ਦੀਆਂ 18 ਤੇ ਵਿਸਤਾਰਾ ਦੀਆਂ 17 ਉਡਾਣਾਂ ਨੂੰ ਇਹ ਧਮਕੀਆਂ ਮਿਲੀਆਂ ਹਨ। ਏਅਰਲਾਈਨਜ਼ ਨੂੰ ਬੰਬ ਨਾਲ ਉਡਾਉਣ ਦੀਆਂ ਮਿਲਦੀਆਂ ਧਮਕੀਆਂ ਦੇ ਮੱਦੇਨਜ਼ਰ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਅਤੇ ਸੂਚਨਾ ਤਕਨਾਲੋਜੀ ਨਿਯਮਾਂ ਤਹਿਤ ਦੱਸੇ ਗਏ ਸਮੇਂ ਦੇ ਅੰਦਰ ਤੁਰੰਤ ਗ਼ਲਤ ਜਾਣਕਾਰੀ ਨੂੰ ਪਲੈਟਫਾਰਮ ਤੋਂ ਹਟਾਉਣ ਜਾਂ ਉਸ ਦੇ ਪੜ੍ਹੇ ਜਾਂ ਸਾਂਝੇ ਕੀਤੇ ਜਾਣ ’ਤੇ ਰੋਕ ਲਾਉਣ ਲਈ ਕਿਹਾ ਹੈ। -ਪੀਟੀਆਈ

Advertisement

Advertisement