ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੇ ਅਜਾਇਬ ਘਰਾਂ ਅਤੇ ਚੰਡੀਗੜ੍ਹ ਦੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

07:05 AM Jun 13, 2024 IST
ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਾਨਸਿਕ ਸਿਹਤ ਸੰਸਥਾ ਦੇ ਬਾਹਰ ਡੌਗ ਸਕੁਐਡ ਨਾਲ ਜਾਂਚ ਲਈ ਪਹੁੰਚੇ ਪੁਲੀਸ ਅਧਿਕਾਰੀ -ਫੋਟੋ: ਪ੍ਰਦੀਪ ਤਿਵਾੜੀ

ਪੱਤਰ ਪ੍ਰੇਰਕ/ਪੀਟੀਆਈ
ਨਵੀਂ ਦਿੱਲੀ/ਚੰਡੀਗੜ੍ਹ, 12 ਜੂਨ
ਦਿੱਲੀ ਦੇ ਕਈ ਅਜਾਇਬ ਘਰਾਂ ਅਤੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਮਾਨਸਿਕ ਸਿਹਤ ਸੰਸਥਾ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਚੰਡੀਗੜ੍ਹ ਦੀ ਮਾਨਸਿਕ ਸਿਹਤ ਸੰਸਥਾ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਮਰੀਜ਼ਾਂ ਅਤੇ ਕਰਮਚਾਰੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਲਿਜਾਇਆ ਗਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਸੰਸਥਾ ਦੇ ਅਧਿਕਾਰੀ ਨੇ ਦਾਅਵਾ ਕੀਤਾ ਕਿ ਇਹੀ ਈਮੇਲ ਦਿੱਲੀ ਅਤੇ ਦੱਖਣੀ ਭਾਰਤ ਦੇ ਕਈ ਹਸਪਤਾਲਾਂ ਨੂੰ ਭੇਜੀ ਗਈ ਹੈ। ਚੰਡੀਗੜ੍ਹ (ਦੱਖਣੀ) ਦੇ ਡੀਐੱਸਪੀ ਦਲਵੀਰ ਸਿੰਘ ਨੇ ਦੱਸਿਆ ਕਿ ਉਹ ਮਾਨਸਿਕ ਸਿਹਤ ਸੰਸਥਾ ਦੇ ਕੰਪਲੈਕਸ ਦੀ ਤਲਾਸ਼ੀ ਲੈ ਰਹੇ ਹਨ ਪਰ ਹਾਲੇ ਤੱਕ ਕੁਝ ਨਹੀਂ ਮਿਲਿਆ ਹੈ। ਪੁਲੀਸ ਮੁਲਾਜ਼ਮਾਂ ਤੋਂ ਇਲਾਵਾ ਬੰਬ ਠੁੱਸ ਕਰਨ ਵਾਲੇ ਦਸਤੇ ਅਤੇ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਤਾਇਨਾਤ ਕੀਤੇ ਗਏ ਹਨ।
ਉਧਰ, ਕੌਮੀ ਰਾਜਧਾਨੀ ਦੇ ਰੇਲਵੇ ਮਿਊਜ਼ੀਅਮ ਸਮੇਤ ਇੱਕ ਦਰਜਨ ਤੋਂ ਵੱਧ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਦਿੱਲੀ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਦਿੱਲੀ ਪੁਲੀਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਧਮਕੀਆਂ ਦੀ ਸੂਚਨਾ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ, ਧਮਕੀਆਂ ਫਰਜ਼ੀ ਨਿਕਲੀਆਂ ਹਨ। ਬੰਬ ਦੀ ਸੂਚਨਾ ਤੋਂ ਬਾਅਦ ਜਨਪਥ ਰੋਡ ’ਤੇ ਸਥਿਤ ਕੌਮੀ ਅਜਾਇਬ ਘਰ ਵਿੱਚ ਅਲਰਟ ਜਾਰੀ ਕੀਤਾ ਗਿਆ। ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਪੂਰੀ ਜਾਂਚ ਮਗਰੋਂ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਪੁਲੀਸ ਹੁਣ ਇਨ੍ਹਾਂ ਈ-ਮੇਲਾਂ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਧਰ, ਚੰਡੀਗੜ੍ਹ ਦੇ ਸੈਕਟਰ 32 ਸਥਿਤ ਮੈਂਟਲ ਹੈਲਥ ਇੰਸਟੀਚਿਊਟ ਦੀ ਡਿਪਟੀ ਮੈਡੀਕਲ ਸੁਪਰਡੈਂਟ ਡਾ. ਅਪਰਾਜਿਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਸਪਤਾਲ ਨੂੰ ਸਵੇਰੇ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਉਸ ਸਮੇਂ ਹਸਪਤਾਲ ਵਿੱਚ ਮਰੀਜ਼, ਡਾਕਟਰ ਅਤੇ ਹੋਰ ਕਰਮਚਾਰੀਆਂ ਸਮੇਤ ਲਗਪਗ 100 ਵਿਅਕਤੀ ਸਨ, ਜਿਨ੍ਹਾਂ ਨੂੰ ਸੁਰੱਖਿਅਤ ਥਾਂ ’ਤੇ ਭੇਜਿਆ ਗਿਆ।

Advertisement

Advertisement
Advertisement