ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

06:44 AM Jun 13, 2024 IST
ਇਮਾਰਤ ਵਿੱਚ ਜਾਂਚ ਕਰਦੇ ਹੋਏ ਸੁਰੱਖਿਆ ਟੀਮਾਂ ਦੇ ਮੁਲਾਜ਼ਮ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 12 ਜੂਨ
ਇੱਥੋਂ ਦੇ ਸੈਕਟਰ-32 ਵਿੱਚ ਸਥਿਤ ਮੈਂਟਲ ਹੈਲਥ ਇੰਸਟੀਚਿਊਟ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਸਪਤਾਲ ਨੂੰ ਖਾਲੀ ਕਰਵਾਇਆ ਅਤੇ ਸਾਰਾ ਇਲਾਕਾ ਸੀਲ ਕਰ ਦਿੱਤਾ। ਪੁਲੀਸ, ਫਾਇਰ ਬ੍ਰਿਗੇਡ ਤੇ ਬੰਬ ਸਕੁਆਇਡ ਦੀ ਟੀਮ ਵੱਲੋਂ ਇੰਸਟੀਚਿਊਟ ਵਿੱਚ ਢਾਈ ਘੰਟੇ ਦੇ ਕਰੀਬ ਸਰਚ ਅਪਰੇਸ਼ਨ ਚਲਾਇਆ ਗਿਆ, ਪਰ ਪੁਲੀਸ ਦੇ ਹੱਥ ਕੁਝ ਨਹੀਂ ਲੱਗਿਆ। ਹਾਲਾਂਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਦੇ ਕਰੀਬ ਕਿਸੇ ਨੇ ਈ-ਮੇਲ ਭੇਜ ਕੇ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਈ-ਮੇਲ ਵਿੱਚ ਕਿਹਾ ਗਿਆ ਸੀ ਕਿ ਕੁਝ ਸਮੇਂ ਬਾਅਦ ਬੰਬ ਫਟ ਜਾਵੇਗਾ ਅਤੇ ਸਾਰੇ ਮਾਰੇ ਜਾਣਗੇ। ਈ-ਮੇਲ ਆਉਣ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਤੁਰੰਤ ਇੰਸਟੀਚਿਊ ਵਿੱਚ ਮੋਰਚਾ ਸਾਂਭ ਲਿਆ। ਇਸ ਸਮੇਂ 30 ਬੈੱਡਾਂ ਵਾਲੇ ਇੰਸਟੀਚਿਊਟ ਵਿੱਚ 16 ਮਰੀਜ਼ ਭਰਤੀ ਸਨ, ਜਿਨ੍ਹਾਂ ਨੂੰ ਪੁਲੀਸ ਨੇ ਸੈਕਟਰ-32 ਦੇ ਹਸਪਤਾਲ ਵਿੱਚ ਤਬਦੀਲ ਕਰ ਕੀਤਾ। ਇਸ ਤੋਂ ਇਲਾਵਾ ਇੰਸਟੀਚਿਊਟ ਦੇ ਸਾਰੇ ਸਟਾਫ ਤੇ ਵਿਦਿਆਰਥੀਆਂ ਨੂੰ ਵੀ ਬਾਹਰ ਕੱਢਿਆ ਗਿਆ। ਪੁਲੀਸ ਨੇ ਅੱਜ ਸਵੇਰੇ 10 ਤੋਂ ਲੈ ਕੇ ਦੁਪਹਿਰ 12.30 ਵਜੇ ਤੱਕ ਹਸਪਤਾਲ ਦਾ ਕੋਨਾ-ਕੋਨਾ ਚੈੱਕ ਕੀਤਾ, ਪਰ ਪੁਲੀਸ ਦੇ ਹੱਥ ਕੁਝ ਨਹੀਂ ਲੱਗਿਆ।
ਇਸ ਸਬੰਧੀ ਮੈਂਟਲ ਹੈਲਥ ਇੰਸਟੀਚਿਊਟ ਦੀ ਸੀਨੀਅਰ ਅਧਿਕਾਰੀ ਡਾ. ਅਪਰਾਜਿਤਾ ਨੇ ਕਿਹਾ ਕਿ ਅੱਜ ਸਵੇਰੇ ਸੰਸਥਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਉਨ੍ਹਾਂ ਕਿਹਾ ਕਿ ਇਹ ਧਮਕੀ ਈ-ਮੇਲ ਰਾਹੀਂ ਆਈ ਸੀ।

Advertisement

ਪੁਲੀਸ ਈ-ਮੇਲ ਦੀ ਜਾਂਚ ’ਚ ਲੱਗੀ

ਚੰਡੀਗੜ੍ਹ ਪੁਲੀਸ ਦੇ ਡੀਐੱਸਪੀ ਦਲਬੀਰ ਸਿੰਘ ਨੇ ਕਿਹਾ ਕਿ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਇੰਸਟੀਚਿਊਟ ਨੂੰ ਖਾਲੀ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਢਾਈ ਘੰਟੇ ਹਸਪਤਾਲ ਦੀ ਜਾਂਚ ਕੀਤੀ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਈ-ਮੇਲ ਕਿਸ ਵੱਲੋਂ ਭੇਜਿਆ ਗਿਆ ਸੀ, ਬਾਰੇ ਵੀ ਚੰਡੀਗੜ੍ਹ ਪੁਲੀਸ ਦੇ ਥਾਣਾ ਸਾਈਬਰ ਸੈੱਲ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement