ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

60 ਤੋਂ ਵੱਧ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ

06:58 AM Oct 29, 2024 IST

ਨਵੀਂ ਦਿੱਲੀ: ਭਾਰਤੀ ਹਵਾਈ ਉਡਾਣਾਂ ਨੂੰ ਧਮਕੀਆਂ ਦੇਣ ਦਾ ਸਿਲਸਿਲਾ ਅੱਜ ਵੀ ਜਾਰੀ ਰਿਹਾ। ਦੇਸ਼ ਦੀਆਂ 60 ਤੋਂ ਵੱਧ ਉਡਾਣਾਂ ਵਿਚ ਅੱਜ ਬੰਬ ਧਮਾਕੇ ਕਰਨ ਬਾਰੇ ਜਾਣਕਾਰੀ ਮਿਲੀ। ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਪੰਦਰਾਂ ਦਿਨਾਂ ਵਿੱਚ 410 ਤੋਂ ਵੱਧ ਭਾਰਤੀ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਵਿਚ ਬੰਬ ਹੋਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਜ਼ਿਆਦਾਤਰ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਅੱਜ ਏਅਰ ਇੰਡੀਆ ਅਤੇ ਇੰਡੀਗੋ ਦੀਆਂ 21-21 ਉਡਾਣਾਂ ਅਤੇ ਵਿਸਤਾਰਾ ਦੀਆਂ 20 ਉਡਾਣਾਂ ਨੂੰ ਧਮਕੀਆਂ ਮਿਲੀਆਂ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਦੀਆਂ ਹਵਾਈ ਉਡਾਣਾਂ ’ਤੇ ਬੰਬ ਹੋਣ ਦੀਆਂ ਧਮਕੀਆਂ ਮਿਲੀਆਂ। ਇਸ ਮਗਰੋਂ ਯਾਤਰੀਆਂ ਦੇ ਸੁਰੱਖਿਆ ਮਾਪਦੰਡਾਂ ਦਾ ਪਾਲਣ ਕੀਤਾ ਗਿਆ। -ਪੀਟੀਆਈ

Advertisement

Advertisement