ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਤਿਵਾਦੀ ਲੰਡਾ ਅਤੇ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

10:23 PM Feb 07, 2024 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 7 ਫਰਵਰੀ

ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅਤਿਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਥੇ ਦਿੱਤੀ।

Advertisement

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਪਾਸੋਂ ਦੋ .32 ਕੈਲੀਬਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਇਸ ਦੇ ਨਾਲ ਹੀ ਇੱਕ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ ਜਿਸ ’ਚ ਉਹ ਸਫਰ ਕਰ ਰਹੇ ਸਨ। ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਏਜੀਟੀਐਫ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠਲੀਆਂ ਪੁਲੀਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ’ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ।

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਯੂਏਪੀਏ, ਇਰਾਦਾ ਕਤਲ, ਆਰਮਜ਼ ਐਕਟ, ਐਨਡੀਪੀਐਸ ਐਕਟ ਅਤੇ ਆਈਟੀ ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਭਗੌੜਾ ਸੀ। ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਡੀਜੀਪੀ ਨੇ ਕਿਹਾ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ’ਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ। ਏਜੀਟੀਐਫ ਦੇ ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Advertisement