ਚੋਰੀ ਦੇ 8 ਵਾਹਨਾਂ ਸਣੇ ਤਿੰਨ ਮੁਲਜ਼ਮ ਗ੍ਰਿਫ਼ਤਾਰ
10:00 AM Aug 19, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਗਸਤ
ਦਿੱਲੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ 8 ਦੋ ਪਹੀਆ ਵਾਹਨ ਬਰਾਮਦ ਕੀਤੇ ਹਨ। ਭਾਰਤ ਨਗਰ ਥਾਣਾ ਪੁਲੀਸ ਨੇ ਚਾਰ ਸਕੂਟੀਆਂ ਬਰਾਮਦ ਕਰ ਕੇ ਮੁਲਜ਼ਮ ਰਾਮੂ ਨੂੰ ਚਾਕੂ ਸਮੇਤ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਮੁਲਜ਼ਮ ਦੀ ਪਛਾਣ ਰਾਮੂ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਉਸ ਨੂੰ ਐੱਲਬੀ ਕਾਲਜ ਕੋਲ ਸਵਾਮੀ ਨਰਾਇਣ ਮਾਰਗ ਉੱਤੇ ਨਾਕੇ ਦੌਰਾਨ ਕਾਬੂ ਕੀਤਾ ਤੇ ਉਸ ਦੇ ਘਰੋਂ ਤੇ ਹੋਰ ਥਾਵੇਂ ਕੁੱਲ ਚਾਰ ਸਕੂਟੀਆਂ ਬਰਾਮਦ ਕੀਤੀਆਂ। ਇੱਕ ਹੋਰ ਮਾਮਲੇ ਵਿੱਚ ਦਿੱਲੀ ਦੀ ਅਪਰਾਧ ਸ਼ਾਖਾ ਨੇ ਦੋ ਕਥਿਤ ਚੋਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਦੋ ਸਕੂਟੀਆਂ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲੀਸ ਨੇ ਬਿੰਦਾਪੁਰ ਨਿਵਾਸੀ ਸੂਰਜ ਬਾਬੂ ਤੇ ਜਨਕਪੁਰੀ ਦੇ ਰਹਿਣ ਵਾਲੇ ਸੁਭਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement