For the best experience, open
https://m.punjabitribuneonline.com
on your mobile browser.
Advertisement

ਹੈਰੋਇਨ ਤੇ ਲਾਹਣ ਸਣੇ ਤਿੰਨ ਮੁਲਜ਼ਮ ਕਾਬੂ

10:48 AM Apr 21, 2024 IST
ਹੈਰੋਇਨ ਤੇ ਲਾਹਣ ਸਣੇ ਤਿੰਨ ਮੁਲਜ਼ਮ ਕਾਬੂ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 20 ਅਪਰੈਲ
ਇੱਥੋਂ ਦੀ ਪੁਲੀਸ ਨੇ ਹੈਰੋਇਨ ਤੇ ਲਾਹਣ ਬਰਾਮਦ ਕੀਤੀ ਹੈ। ਐੱਸਐੱਚਓ ਇੰਸਪੈਕਟਰ ਰਣਧੀਰ ਸਿੰਘ ਨੇ ਦੱਸਿਆ ਕਿ ਸਿਟੀ ਇੰਚਾਰਜ ਥਾਣੇਦਾਰ ਗੁਰਦੇਵ ਸਿੰਘ ਨੇ ਟਰੱਕ ਯੂਨੀਅਨ ਪਾਸੇ ਗਸ਼ਤ ਦੌਰਾਨ ਦੋ ਸ਼ੱਕੀ ਵਿਅਕਤੀ ਦੇਖੇ ਜੋ ਪੁਲੀਸ ਨੂੰ ਦੇਖ ਕੇ ਭੱਜਣ ਲੱਗੇ, ਇਸ ’ਤੇ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਕਾਲਾ ਵਾਸੀ ਭੁਟਾਲ ਕਲਾਂ, ਹਰਵਿੰਦਰ ਪੁਰੀ ਉਰਫ ਬਿੰਦਰ ਵਾਸੀ ਭੁਟਾਲ ਕਲਾਂ ਵਜੋਂ ਹੋਈ। ਇਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਇੰਸਪੈਕਟਰ ਨੇ ਦੱਸਿਆ ਕਿ ਮੁਖਬਰੀ ਮਿਲਣ ’ਤੇ ਪਿੰਡ ਹਰਿਆਊ ਦੇ ਵਸਨੀਕ ਗੁਰਜੀਤ ਸਿੰਘ ਉਰਫ ਲਾਡੀ ਵਾਸੀ ਹਰਿਆਉ ਦੇ ਘਰ ਛਾਪੇ ਮਾਰ ਕੇ 50 ਲਿਟਰ ਲਾਹਣ ਬਰਾਮਦ ਕਰਕੇ ਮੁਲਾਜ਼ਮ ਨੂੰ ਕਾਬੂ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×