ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰਰਾਜੀ ਹਥਿਆਰ ਤਸਕਰੀ ਮਾਮਲੇ ’ਚ ਤਿੰਨ ਮੁਲਜ਼ਮ ਕਾਬੂ

06:33 AM Feb 04, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਫਰਵਰੀ
ਕਮਿਸ਼ਨਰੇਟ ਪੁਲੀਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਪਿਯੂਸ਼, ਕਮਲ ਸਿੰਘ ਉਰਫ ਕਾਲੂ ਅਤੇ ਸਵਯਮ ਉਰਫ ਭੋਲੂ ਵਜੋਂ ਹੋਈ ਹੈ। ਇਹ ਤਿੰਨੋਂ ਅੰਮ੍ਰਿਤਸਰ ਦੇ ਵਾਸੀ ਹਨ।
ਪੁਲੀਸ ਨੇ ਇਨ੍ਹਾਂ ਕੋਲੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਦੋ ਪਿਸਤੌਲ .32 ਬੋਰ ਦੇ ਅਤੇ ਪਿਸਤੌਲ .30 ਬੋਰ ਦਾ ਹੈ। ਇਸ ਤੋਂ ਇਲਾਵਾ ਦੋ ਰੌਂਦ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਵਿਅਕਤੀ ਦੂਜੇ ਰਾਜਾਂ ਤੋਂ ਹਥਿਆਰਾਂ ਦੀ ਤਸਕਰੀ ਕਰ ਕੇ ਇੱਥੇ ਲਿਆਂਦੇ ਸਨ ਅਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਪੁਲੀਸ ਵੱਲੋਂ ਇਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਵਿਅਕਤੀਆਂ ਨੂੰ ਅੰਮ੍ਰਿਤਸਰ ਸ਼ਹਿਰ ਵਿੱਚੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਇਸ ਸਬੰਧੀ ਅਗਾਊਂ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਸੀਆਈਏ ਸਟਾਫ ਦੀ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾਈ ਸੀ।
ਪੁਲੀਸ ਨੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀ ਧਾਰਾ ਹੇਠ ਕੇਸ ਦਰਜ ਕੀਤਾ ਹੈ। ਇਸ ਕੇਸ ਵਿੱਚ ਫੜੇ ਗਏ ਕਮਲ ਸਿੰਘ ਉਰਫ ਭੋਲੂ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ ਹੇਠ ਕੇਸ ਦਰਜ ਹੈ। ਪੁਲੀਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇਸ ਨੈਟਵਰਕ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement