ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਮੁਲਜ਼ਮ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

07:52 AM Jul 05, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੁਲਾਈ
ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਥਾਣਾ ਜਮਾਲਪੁਰ ਦੇ ਹੌਲਦਾਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਨੇੜੇ ਆਸ਼ਿਆਨਾ ਪਾਰਕ 33 ਫੁੱਟਾ ਰੋਡ ਮੁੰਡੀਆਂ ਕਲਾਂ ਵਿੱਚ ਮੌਜੂਦ ਸੀ ਕਿ ਰਾਜ ਪਾਂਡੇ ਨੂੰ ਚੈਕਿੰਗ ਦੌਰਾਨ ਕਾਬੂ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਜੋ ਨਸ਼ਾ, ਹੈਰੋਇਨ ਅਤੇ ਨੀਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਇਸੇ ਤਰ੍ਹਾਂ ਥਾਣਾ ਫੋਕਲ ਪੁਆਇੰਟ ਦੇ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਸੂਆ ਪੁਲੀ ਪਿੰਡ ਉੱਚੀ ਮੰਗਲੀ ਰੋਡ ਮੌਜੂਦ ਸੀ ਤਾਂ ਮਨਦੀਪ ਕੁਮਾਰ ਉਰਫ਼ ਗੋਨੀ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਕਾਬੂ ਕਰਕੇ ਉਸ ਪਾਸੋਂ 90 ਗੋਲੀਆਂ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗਸ਼ਤ ਦੌਰਾਨ ਪਵਨ ਕੁਮਾਰ ਉਰਫ਼ ਮੱਲੀ ਨੂੰ ਈਡਬਲਿਊਐੱਸ ਕਲੋਨੀ ਨੇੜੇ ਪਾਰਕ ਤਾਜਪੁਰ ਰੋਡ ਤੋਂ ਪੈਦਲ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 380 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

Advertisement

Advertisement