ਤਿੰਨ ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
07:19 AM Jun 19, 2024 IST
ਤਰਨ ਤਾਰਨ:
Advertisement
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਜਣਿਆਂ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ| ਇਕੱਤਰ ਜਾਣਕਾਰੀ ਅਨੁਸਾਰ ਹਰੀਕੇ ਪੁਲੀਸ ਦੇ ਅਧਿਕਾਰੀ ਏਐੱਸਆਈ ਦਿਲਬਾਗ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਹਰੀਕੇ ਦੇ ਹੀ ਵਸਨੀਕ ਕਾਲਾ ਸਿੰਘ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਸਿਟੀ ਦੇ ਪੁਲੀਸ ਅਧਿਕਾਰੀ ਏਐੱਸਆਈ ਕਿਰਪਾਲ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਸ਼ਹਿਰ ਦੀ ਮੁਰਾਦਪੁਰ ਆਬਾਦੀ ਵਾਸੀ ਧਰਮਪਾਲ ਸਿੰਘ ਧੰਮਾ ਨੂੰ 20 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਕੰਡੇ ਸਮੇਤ ਗ੍ਰਿਫ਼ਤਾਰ ਕੀਤਾ| ਇਕ ਹੋਰ ਸੂਚਨਾ ਅਨੁਸਾਰ ਥਾਣਾ ਸਰਹਾਲੀ ਦੀ ਪੁਲੀਸ ਚੌਕੀ ਨੌਸ਼ਹਿਰਾ ਪੰਨੂੰਆਂ ਦੇ ਇੰਚਾਰਜ ਏਐੱਸਆਈ ਗੁਰਿੰਦਰ ਸਿੰਘ ਨੇ ਚੌਧਰੀਵਾਲਾ ਪਿੰਡ ਦੇ ਵਾਸੀ ਤਰਸੇਮ ਸਿੰਘ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ| ਇਸ ਸਬੰਧੀ ਸਬੰਧਤ ਥਾਣਿਆਂ ਦੀ ਪੁਲੀਸ ਨੇ ਕੇਸ ਦਰਜ ਕਰ ਲਏ ਹਨ| -ਪੱਤਰ ਪ੍ਰੇਰਕ
Advertisement
Advertisement
Related News
Advertisement