ਨਾਜਾਇਜ਼ ਅਸਲੇ ਸਮੇਤ ਤਿੰਨ ਮੁਲਜ਼ਮ ਕਾਬੂ
07:50 AM Aug 18, 2023 IST
ਲਹਿਰਾਗਾਗਾ (ਪੱਤਰ ਪ੍ਰੇਰਕ): ਪੁਲੀਸ ਚੌਕੀ ਚੋਟੀਆਂ ਦੀ ਪੁਲੀਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਹਰਮਿੰਦਰ ਸਿੰਘ ਨੇ ਬੱਸ ਸਟੈਂਡ ਚੋਟੀਆਂ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਮੱਖਣ ਸਿੰਘ ਵਾਸੀ ਕੁਲਰੀਆਂ, ਕਰਮਜੀਤ ਸਿੰਘ ਵਾਸੀ ਕਾਹਨਗੜ੍ਹ ਤੇ ਸੁਖਚੈਨ ਸਿੰਘ ਵਾਸੀ ਕੁਲਰੀਆਂ ਨਾਜਾਇਜ਼ ਅਸਲਾ ਰੱਖਣ ਦੇ ਆਦੀ ਹਨ। ਇਤਲਾਹ ਪੱਕੀ ਹੋਣ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇੱਕ ਨਾਜਾਇਜ਼ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕਰ ਲਏ ਗਏ। ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement