ਤਿੰਨ ਮੁਲਜ਼ਮ ਪਿਸਤੌਲਾਂ ਸਣੇ ਕਾਬੂ
07:13 AM Sep 28, 2024 IST
ਪਟਿਆਲਾ (ਖੇਤਰੀ ਪ੍ਰਤੀਨਿਧ): ਥਾਣਾ ਅਨਾਜ ਮੰਡੀ ਦੀ ਪੁਲੀਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਅਮਨਦੀਪ ਸਿੰਘ ਅਮਨ, ਕਰਨਪ੍ਰੀਤ ਸਿੰਘ ਕਰਨ ਵਾਸੀਆਨ ਅਮਲੋਹ ਜ਼ਿਲ੍ਹਾ ਫਤਿਹਗੜ ਸਾਹਿਬ ਤੇ ਸ਼ਮਸ਼ੇਰ ਸਿੰਘ ਸੋਨੀ ਵਾਸੀ ਜ਼ਿਲ੍ਹਾ ਪਟਿਆਲਾ ਸ਼ਾਮਲ ਹਨ।
Advertisement
Advertisement