ਚੋਰੀ ਕੀਤੇ ਮੋਟਰਸਾਈਕਲ ਸਣੇ ਤਿੰਨ ਮੁਲਜ਼ਮ ਕਾਬੂ
07:45 AM Mar 29, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 28 ਮਾਰਚ
ਥਾਣਾ ਗੋਇੰਦਵਾਲ ਸਾਹਿਬ ਦੇ ਪੁਲੀਸ ਅਧਿਕਾਰੀ ਏਐੱਸ ਆਈ ਲਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਦਿਨ ਇਲਾਕੇ ਅੰਦਰ ਗਸ਼ਤ ਦੌਰਾਨ ਤਿੰਨ ਜਣਿਆਂ ਨੂੰ ਇਕ ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲੌਹੁਕਾ ਪਿੰਡ ਦੇ ਵਾਸੀ ਗੁਰਸੇਵਕ ਸਿੰਘ, ਗੁਰਸਿਮਰਨ ਸਿੰਘ ਅਤੇ ਜੋਬਨ ਸਿੰਘ ਵਜੋਂ ਕੀਤੀ ਗਈ ਹੈ। ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਮੋਟਰਸਾਈਕਲ ’ਤੇ ਜਾਅਲੀ ਨੰਬਰ ਲਗਾ ਕੇ ਵੇਚਣ ਲਈ ਲੈ ਕੇ ਜਾ ਰਹੇ ਸਨ।
Advertisement
Advertisement
Advertisement