ਅੰਮ੍ਰਿਤਸਰ ’ਚ ਹਥਿਆਰਾਂ ਸਣੇ ਤਿੰਨ ਮੁਲਜ਼ਮ ਕਾਬੂ
09:00 PM Jun 01, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਅੰਮ੍ਰਿਤਸਰ, 1 ਜੂਨ
Advertisement
Advertisement
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਅੱਠ ਪਿਸਤੌਲ ਤੇ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦੀ ਪਛਾਣ ਫਤਿਹ ਸਿੰਘ ਉਰਫ ਗਾਂਧੀ, ਰਣਜੀਤ ਸਿੰਘ ਉਰਫ ਕਾਲਾ ਅਤੇ ਜਗਰੂਪ ਸਿੰਘ ਉਰਫ ਲੱਲੀ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਪੰਜ ਗਲੋਕ ਪਿਸਤੌਲ, ਦੋ ਪਿਸਤੌਲ ਪੁਆਇੰਟ 30 ਬੋਰ, ਇੱਕ ਜਿਗਾਣਾ ਪਿਸਤੌਲ, ਪੁਆਇੰਟ 30 ਬੋਰ ਤੇ 10 ਕਾਰਤੂਸ, ਤਿੰਨ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ।
ਐੱਸਐੱਸਪੀ ਮਨਿੰਦਰ ਸਿੰਘ ਅਨੁਸਾਰ ਪੁਲੀਸ ਨੇ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨੀ ਤਸਕਰ ਰਾਣਾ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਸਨ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Advertisement