For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ 12 ਮੋਟਰਸਾਈਕਲਾਂ ਸਮੇਤ ਤਿੰਨ ਗ੍ਰਿਫ਼ਤਾਰ

08:09 AM Apr 25, 2024 IST
ਚੋਰੀ ਦੇ 12 ਮੋਟਰਸਾਈਕਲਾਂ ਸਮੇਤ ਤਿੰਨ ਗ੍ਰਿਫ਼ਤਾਰ
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਗੁਰਿੰਦਰ ਸਿੰਘ
ਲੁਧਿਆਣਾ, 24 ਅਪਰੈਲ
ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਦੇਖ-ਰੇਖ ਹੇਠ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲੀਸ ਨੇ ਸਫਲਤਾ ਹਾਸਲ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 12 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਡਿਵੀਜ਼ਨ ਨੰਬਰ 8 ਦੇ ਐੱਸਐੱਚਓ ਹਰਸ਼ਪਾਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕਾਕਾ ਮੁਹੰਮਦ ਉਰਫ਼ ਕਾਕਾ, ਮੁਹੰਮਦ ਆਰਿਫ਼ ਵਾਸੀ ਬੜਾ ਪਿੰਡ ਗੋਰਾਇਣ ਜਲੰਧਰ ਅਤੇ ਵਿਕਾਸ ਉਰਫ਼ ਬੌਬੀ (26) ਵਾਸੀ ਅਮਨ ਨਗਰ ਵੀ ਸ਼ਾਮਲ ਹੈ। ਵਿਕਾਸ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ ਅਤੇ ਉਹ 6 ਮਹੀਨੇ ਪਹਿਲਾਂ ਹੀ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਤਿੰਨਾਂ ਮੁਲਜ਼ਮਾਂ ਨੂੰ ਸੂਹ ਦੇ ਆਧਾਰ ’ਤੇ ਇਲਾਕੇ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਕੁੱਲ 12 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਜੋ ਇਨ੍ਹਾਂ ਨੇ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਸਨ। ਪੁਲੀਸ ਵੱਲੋਂ ਉਨ੍ਹਾਂ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸਪਲੈਂਡਰ ਮੋਟਰਸਾਈਕਲ ਨੂੰ ਆਸਾਨੀ ਨਾਲ ਚੋਰੀ ਕਰਦੇ ਸਨ ਤੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਵਧੇਰੇ ਸਪਲੈਂਡਰ ਮੋਟਰਸਾਈਕਲ ਹੀ ਬਰਾਮਦ ਹੋਏ ਹਨ।

Advertisement

ਮੋਬਾਈਲ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਡਾਬਾ ਦੀ ਪੁਲੀਸ ਨੇ ਚੋਰੀ ਦੇ ਮੋਬਾਈਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਭਿਨਾਸ਼ ਰਾਏ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਲੋਹਾਰਾ ਨਹਿਰ ਪੁਲ ਮੌਜੂਦ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਦਲਬੀਰ ਸਿੰਘ, ਸਾਹਿਲ ਵਾਸੀ ਰੇਰੂ ਸਾਹਿਬ ਰੋਡ ਮੁਹੱਲਾ ਢਿੱਲੋਂ ਨਗਰ ਅਤੇ ਬਿੱਲਾ ਗੁਰਦਾਸਪੁਰੀਆ ਚੋਰੀ ਕਰਨ ਦੇ ਆਦੀ ਹਨ। ਪੁਲੀਸ ਪਾਰਟੀ ਨੇ ਦੌਰਾਨੇ ਚੈਕਿੰਗ ਦਲਬੀਰ ਸਿੰਘ ਅਤੇ ਸਾਹਿਲ ਨੂੰ ਚੋਰੀ ਦੇ ਮੋਟਰਸਾਈਕਲ ’ਤੇ ਆਉਂਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ 2 ਮੋਬਾਈਲ ਬਰਾਮਦ ਕੀਤੇ ਹਨ ਜਦਕਿ ਤੀਸਰੇ ਸਾਥੀ ਬਿੱਲਾ ਗੁਰਦਾਸਪੁਰੀਆ ਦੀ ਭਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×