ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀ ਐਕਸਚੇਂਜਰ ਨੂੰ ਲੁੱਟਣ ਵਾਲੇ ਤਿੰਨ ਕਾਬੂ

09:02 AM Jun 09, 2024 IST
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਵਿਸ਼ਾਲ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਜੂਨ
ਇੱਕ ਮਨੀ ਐਕਸਚੇਂਜਰ ਦੀ ਦੁਕਾਨ ਤੋਂ 30 ਲੱਖ ਰੁਪਏ ਲੁੱਟਣ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਲੁੱਟੀ ਹੋਈ ਰਕਮ ਬਰਾਮਦ ਕੀਤੀ ਹੈ।
ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਮਹਿਰਾ ਉਰਫ ਗੋਰੂ, ਸ਼ਿਵਮ ਕੁਮਾਰ ਅਤੇ ਵਿਸ਼ੂ ਵਜੋਂ ਹੋਈ ਹੈ। ਇਹ ਸਾਰੇ ਹੀ 21 ਤੋਂ 25 ਸਾਲ ਦੇ ਨੌਜਵਾਨ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਈ-ਡਿਵੀਜ਼ਨ ਵਿੱਚ ਆਈਪੀਸੀ ਦੀ ਧਾਰਾ 379 ਬੀ, 34 ਹੇਠ ਕੇਸ ਦਰਜ ਕੀਤਾ ਸੀ।
ਪੁਲੀਸ ਦੀ ਏਡੀਸੀਪੀ ਡਾਕਟਰ ਦਰਪਨ ਆਲੂਵਾਲੀਆ ਨੇ ਦੱਸਿਆ ਕਿ ਇਹ ਘਟਨਾ 6 ਜੂਨ ਨੂੰ ਵਾਪਰੀ ਸੀ। ਇਨ੍ਹਾਂ ਲੁਟੇਰਿਆਂ ਨੇ ਚੌਕ ਫਰੀਦ ਵਿੱਚ ਮਨੀ ਐਕਸਚੇਂਜ ਦਾ ਕੰਮ ਕਰਦੇ ਕੁਲਵੰਤ ਸਿੰਘ ਦੀ ਦੁਕਾਨ ਤੋਂ 30 ਲੱਖ ਰੁਪਏ ਖੋਹ ਲਏ ਅਤੇ ਫਰਾਰ ਹੋ ਗਏ ਸਨ। ਪੁਲੀਸ ਨੇ ਪੀੜਤ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲੀਸ ਨੇ ਲੁਟੇਰਿਆਂ ਨੂੰ 24 ਘੰਟੇ ਦੇ ਅੰਦਰ ਕਾਬੂ ਕਰ ਲਿਆ ਹੈ ਅਤੇ ਲੁੱਟੀ ਹੋਈ ਰਕਮ ਵਿੱਚੋਂ 29 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਦੀਪਕ ਮਹਿਰਾ ਉਰਫ ਗੋਰੂ ਕੁਲਵੰਤ ਸਿੰਘ ਦੀ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਉਹੀ ਇਸ ਘਟਨਾ ਦਾ ਮਾਸਟਰਮਾਈਂਡ ਹੈ। ਮੁੱਢਲੀ ਪੁੱਛ-ਪੜਤਾਲ ਦੌਰਾਨ ਖੁਲਾਸਾ ਹੋਇਆ ਹੈ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਇਸ ਲੁੱਟ ਨੂੰ ਅੰਜਾਮ ਦੇਣ ਦਾ ਯਤਨ ਕਰ ਰਹੇ ਸਨ ਪਰ ਇਸ ਦਾ ਮੌਕਾ ਉਸ ਨੂੰ 6 ਜੂਨ ਵਾਲੇ ਦਿਨ ਮਿਲਿਆ, ਜਦੋਂ ਦੁਕਾਨ ਦੇ ਚਾਰ ਕਰਮਚਾਰੀਆਂ ਵਿੱਚੋਂ ਤਿੰਨ ਕਰਮਚਾਰੀ ਦੁਕਾਨ ’ਤੇ ਨਹੀਂ ਆਏ। ਦੀਪਕ ਜਦੋਂ ਦੁਕਾਨ ’ਤੇ ਆਇਆ ਤਾਂ ਉਸ ਨੂੰ ਇਸ ਬਾਰੇ ਪਤਾ ਲੱਗਾ ਕਿ ਦੁਕਾਨ ਵਿੱਚ ਵੱਡੀ ਰਕਮ ਹੈ ਅਤੇ ਕਰਮਚਾਰੀ ਛੁੱਟੀ ’ਤੇ ਹਨ। ਉਸ ਨੇ ਇਸ ਬਾਰੇ ਸ਼ਿਵਮ ਅਤੇ ਵਿਸ਼ੂ ਨੂੰ ਜਾਣਕਾਰੀ ਦਿੱਤੀ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਬਚਣ ਵਾਸਤੇ ਇਨ੍ਹਾਂ ਨੇ ਆਪਣੇ ਕੱਪੜੇ ਵੀ ਬਦਲੇ ਅਤੇ ਘਟਨਾ ਲਈ ਵਰਤਿਆ ਮੋਟਰਸਾਈਕਲ ਵੀ ਛੱਡ ਦਿੱਤਾ। ਲੁੱਟੀ ਹੋਈ ਰਕਮ ’ਚੋਂ ਉਨ੍ਹਾਂ ਨੇ ਇੱਕ ਹੋਰ ਮੋਟਰਸਾਈਕਲ ਖਰੀਦਿਆ ਅਤੇ ਉਹ ਪੰਜਾਬ ਤੋਂ ਬਾਹਰ ਦੂਜੇ ਸੂਬੇ ਵਿੱਚ ਜਾਣ ਦੀ ਫਿਰਾਕ ਵਿੱਚ ਸਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਵਾਸਤੇ ਪੁਲੀਸ ਰਿਮਾਂਡ ਹਾਸਿਲ ਕੀਤਾ ਜਾਵੇਗਾ।

Advertisement

Advertisement
Advertisement