ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲਗੱਡੀ ਰਾਹੀਂ ਬਿਹਾਰ ਤੋਂ ਗਾਂਜਾ ਲਿਆ ਕੇ ਸਪਲਾਈ ਕਰਨ ਵਾਲੇ ਤਿੰਨ ਗ੍ਰਿਫ਼ਤਾਰ

11:00 AM Oct 09, 2024 IST
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਅਕਤੂਬਰ
ਬਿਹਾਰ ਦੇ ਵੱਖ-ਵੱਖ ਇਲਾਕਿਆਂ ਤੋਂ ਗਾਂਜਾ ਲਿਆ ਕੇ ਰੇਲਗੱਡੀ ਰਾਹੀਂ ਸ਼ਹਿਰ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ ਸੀਆਈਏ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਸੈਕਟਰ-32 ਸਥਿਤ ਬੀਸੀਐੱਮ ਸਕੂਲ ਨੇੜੇ ਸਥਿਤ ਪਾਰਕ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਮੁਲਜ਼ਮ ਗਾਂਜਾ ਸਪਲਾਈ ਕਰਨ ਦੀ ਉਡੀਕ ਕਰ ਰਹੇ ਸਨ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 13 ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ’ਚ ਅਜੀਤ ਸਿੰਘ ਵਾਸੀ ਬਕਸਰ ਜ਼ਿਲ੍ਹਾ ਬਿਹਾਰ, ਦੀਰੇਂਦਰ ਸਿੰਘ ਵਾਸੀ ਪਿੰਡ ਰਾਹੀਆ, ਭੁਵਰ ਵਾਸੀ ਪਿੰਡ ਸੋਵਾ ਬਕਸਰ ਜ਼ਿਲ੍ਹਾ ਬਿਹਾਰ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਏਸੀਪੀ ਕ੍ਰਾਈਮ ਪਵਨਜੀਤ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਤਾਜਪੁਰ ਰੋਡ ਦੇ ਅੰਮ੍ਰਿਤ ਧਰਮ ਕੰਡੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਬਿਹਾਰ ਤੋਂ ਗਾਂਜਾ ਸਪਲਾਈ ਕਰਨ ਲਈ ਆਏ ਹਨ। ਪੁਲੀਸ ਨੇ ਸੂਚਨਾ ਮਿਲਣ ਤੋਂ ਬਾਅਦ ਮੁਲਜ਼ਮਾਂ ਨੂੰ ਸੈਕਟਰ-32 ਪਾਰਕ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਮੁਲਜ਼ਮ ਪਿੰਡ ’ਚ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ, ਪਰ ਸ਼ਾਰਟਕੱਟ ਤਰੀਕੇ ਨਾਲ ਪੈਸੇ ਕਮਾਉਣ ਲਈ ਮੁਲਜ਼ਮਾਂ ਨੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਉਹ ਬਿਹਾਰ ਤੋਂ ਰੇਲਗੱਡੀ ਰਾਹੀਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸੰਪਰਕ ਬਣਾ ਕੇ ਨਸ਼ੇ ਦੀ ਸਪਲਾਈ ਕਰਨ ਲਈ ਆਉਂਦੇ ਸਨ। ਮੁਲਜ਼ਮ ਸ਼ਹਿਰ ਦੇ ਤਸਕਰਾਂ ਨੂੰ ਗਾਂਜਾ ਸਪਲਾਈ ਕਰਨ ਵਾਲੇ ਸਨ। ਪੁਲੀਸ ਨੇ ਮੁਲਜ਼ਮਾਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ। ਪੁਲੀਸ ਮੁਲਜ਼ਮਾਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਕਿਹੜੇ ਤਸਕਰਾਂ ਨੂੰ ਗਾਂਜਾ ਸਪਲਾਈ ਕਰਨ ਆਏ ਸਨ।

Advertisement

ਛੇ ਕੁਇੰਟਲ ਭੁੱਕੀ ਬਰਾਮਦ

ਖੰਨਾ: ਇੱਥੇ ਅੱਜ ਖੰਨਾ ਪੁਲੀਸ ਵੱਲੋਂ ਦੋ ਟਰੱਕ ਸਵਾਰਾਂ ਤੋਂ 6 ਕੁਇੰਟਲ 20 ਕਿਲੋ ਭੁੱਕੀ, 24 ਕਿਲੋ ਡੋਡੇ, 20 ਹਜ਼ਾਰ ਰੁਪਏ ਡਰੱਗ ਮਨੀ ਅਤੇ 4 ਮੋਬਾਈਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਜਗਜੀਵਨ ਰਾਮ ਨੇ ਦੱਸਿਆ ਕਿ ਇੱਥੋਂ ਦੇ ਪ੍ਰਿੰਸਟਾਈਨ ਮਾਲ ਦੇ ਸਾਹਮਣੇ ਜਰਨੈਲੀ ਸੜਕ ’ਤੇ ਨਾਕਾਬੰਦੀ ਕਰਕੇ ਪੁਲੀਸ ਪਾਰਟੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਆ ਰਹੇ ਇੱਕ ਟਰੱਕ ਜਿਸ ਵਿੱਚ ਦੋ ਨੌਜਵਾਨ ਸਵਾਰ ਸਨ, ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਜਿਸ ਵਿੱਚੋਂ ਉਕਤ ਸਾਮਾਨ ਬਰਾਮਦ ਹੋਇਆ। ਮੁਲਜ਼ਮਾਂ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਅਤੇ ਹਰਵਿੰਦਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement