For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਦੋ ਕਰੋੜ ਦੀ ਫ਼ਿਰੌਤੀ ਮੰਗਣ ਦੇ ਦੋਸ਼ ਹੇਠ ਤਿੰਨ ਕਾਬੂ

07:12 AM Jul 04, 2024 IST
ਬਠਿੰਡਾ ਵਿੱਚ ਦੋ ਕਰੋੜ ਦੀ ਫ਼ਿਰੌਤੀ ਮੰਗਣ ਦੇ ਦੋਸ਼ ਹੇਠ ਤਿੰਨ ਕਾਬੂ
ਬਠਿੰਡਾ ਪੁਲੀਸ ਦੀ ਹਿਰਾਸਤ ਵਿਚ ਫਿਰੌਤੀ ਮੰਗਣ ਵਾਲੇ ਮੁਲਜ਼ਮ। -ਫੋਟੋ: ਪਵਨ ਸ਼ਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 3 ਜੁਲਾਈ
ਬਠਿੰਡਾ ਪੁਲੀਸ ਨੇ ਕਥਿਤ ਫ਼ਿਰੌਤੀ ਮੰਗਣ ਦੇ ਦੋਸ਼ ਤਹਿਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁੱਦਈ ਨੇ ਥਾਣਾ ਮੌੜ ਵਿੱਚ ਲੰਘੀ 29 ਜੂਨ ਨੂੰ ਐਫਆਈਆਰ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਫ਼ੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 2 ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਲਈ ਐੱਸਪੀ ਅਜੈ ਗਾਂਧੀ, ਡੀਐਸਪੀ ਰਾਜੇਸ਼ ਸ਼ਰਮਾ ਤੇ ਰਾਹੁਲ ਭਾਰਦਵਾਜ ਤੋਂ ਇਲਾਵਾ ਸੀਆਈਏ-2 ਬਠਿੰਡਾ ਦੀਆਂ ਟੀਮਾਂ ਕਰ ਰਹੀਆਂ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਮਨਿੰਦਰ ਸਿੰਘ ਉਰਫ਼ ਅਮਨ ਵਾਸੀ ਮਹਿਰੋ ਮੱਲਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕੋਟ ਰਾਂਝਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਸਕਰਨ ਸਿੰਘ ਉਰਫ਼ ਲਿਖਾਰੀ ਵਾਸੀ ਬਹਿਬਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਇਸ ਮਾਮਲੇ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਿਲ ਕਰਨ ਮਗਰੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇਕ ਆਈ ਟਵੰਟੀ ਕਾਰ ਵੀ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ’ਤੇ ਇਸ ਤੋਂ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।

Advertisement

ਬਠਿੰਡਾ ’ਚ ਸਾਈਬਰ ਪੁਲੀਸ ਸਟੇਸ਼ਨ ਸਥਾਪਿਤ

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸਾਈਬਰ ਕਰਾਈਮ ਦੇ ਕੇਸਾਂ ਲਈ ਡਿਜੀਟਲ ਸੁਰੱਖਿਆ ਨੂੰ ਵਧਾਉਣ ਅਤੇ ਸਾਈਬਰ ਖ਼ਤਰਿਆਂ ਨਾਲ ਨਜਿੱਠਣ ਲਈ ਬਠਿੰਡਾ ਪੁਲੀਸ ਵੱਲੋਂ ਇੱਥੇ ਥਾਣਾ ਸਦਰ ਦੀ ਇਮਾਰਤ ਵਿੱਚ ਸਾਈਬਰ ਪੁਲੀਸ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ। ਇਸ ਪੁਲੀਸ ਸਟੇਸ਼ਨ ਦਾ ਰਸਮੀ ਉਦਘਾਟਨ ਏਡੀਜੀਪੀ ਬਠਿੰਡਾ ਰੇਂਜ ਐਸਪੀਐਸ ਪਰਮਾਰ ਵੱਲੋਂ ਕੀਤਾ ਗਿਆ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਦੇ ਸਮੇਂ ਵਿੱਚ ਵੱਧ ਰਹੇ ਸਾਈਬਰ ਕਰਾਈਮ ਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਈਬਰ ਕਰਾਈਮ ਅਤੇ ਆਨਲਾਈਨ ਧੋਖਾਧੜੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਵਿੱਚ ਨਵੇਂ ਸਾਈਬਰ ਕਰਾਈਮ ਥਾਣਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸੇ ਲੜੀ ਵਿੱਚ ਅੱਜ ਥਾਣਾ ਸਦਰ ਬਠਿੰਡਾ ਦੀ ਇਮਾਰਤ ਵਿੱਚ ਸਾਈਬਰ ਪੁਲੀਸ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ। ਇਹ ਸਾਈਬਰ ਪੁਲੀਸ ਸਟੇਸ਼ਨ ਸਾਈਬਰ ਕਰਾਈਮ ਨਾਲ ਸਬੰਧਿਤ ਮਾਮਲਿਆਂ ਦੀ ਤਫ਼ਤੀਸ਼ ਕਰੇਗਾ।

Advertisement
Author Image

Advertisement
Advertisement
×