ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮਾਂਤਰੀ ਹਵਾਲਾ ਤੇ ਨਸ਼ਾ ਤਸਕਰੀ ਮਾਮਲੇ ’ਚ ਤਿੰਨ ਕਾਬੂ

05:12 PM May 12, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਮਈ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੰਤਰਰਾਸ਼ਟਰੀ ਹਵਾਲਾ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਕਿਲੋ ਹੈਰੋਇਨ ਅਤੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਹਵਾਲਾ ਮਨੀ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਕੀਤਾ ਗਿਆ। ਇਸ ਮਗਰੋਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਦੀ ਸ਼ਨਾਖਤ ਗੁਰਦੀਪ ਸਿੰਘ ਉਰਫ ਸਾਬ, ਪ੍ਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਵਜੋਂ ਹੋਈ ਹੈ। ਇਹ ਸਾਰੇ ਤੁਰਕੀ ਆਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਭੁੱਲਰ ਨਾਲ ਸਬੰਧਤ ਹਨ। ਗੁਰਦੀਪ ਇੱਥੇ ਨਵ ਭੁੱਲਰ ਦੀ ਮਦਦ ਨਾਲ ਲੋਕਲ ਨੈਟਵਰਕ ਚਲਾ ਰਿਹਾ ਸੀ। ਉਹ ਇਸ ਸਬੰਧ ਵਿੱਚ ਉਸ ਨੂੰ ਲੋੜੀਂਦੀ ਮਦਦ ਮੁਹੱਈਆ ਕਰ ਰਿਹਾ ਸੀ।
ਪੁਲੀਸ ਨੇ ਉਸ ਦੇ ਕੋਲੋਂ ਇੱਕ ਕਿਲੋ ਤੋਂ ਵੱਧ ਹੈਰੋਇਨ ਅਤੇ ਕਰੋੜ ਰੁਪਏ ਤੋਂ ਵੱਧ ਹਵਾਲਾ ਮਨੀ ਬਰਾਮਦ ਕੀਤੀ ਹੈ, ਜਿਸ ਵਿੱਚ ਲਗਭਗ 84 ਲੱਖ ਰੁਪਏ ਤੋਂ ਵੱਧ ਨਕਦੀ ਅਤੇ ਬਾਕੀ ਰਕਮ ਬੈਂਕ ਖਾਤੇ ਵਿੱਚ ਸ਼ਾਮਲ ਹੈ।

Advertisement

Advertisement