ਕਤਲ ਮਾਮਲੇ ’ਚ ਤਿੰਨ ਗ੍ਰਿਫ਼ਤਾਰ
08:54 AM Sep 11, 2023 IST
ਪੱਤਰ ਪ੍ਰੇਰਕ
ਫਗਵਾੜਾ, 10 ਸਤੰਬਰ
ਇਥੇ ਮਹੇੜੂ ਦੇ ਲਾਅ ਗੇਟ ਲਾਗੇ ਕੱਲ੍ਹ ਰਾਤ ਹੋਏ ਨੌਜਵਾਨ ਦੇ ਕਤਲ ਮਾਮਲੇ ’ਚ ਪੁਲੀਸ ਨੇ 10 ਵਿਅਕਤੀਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ’ਚੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਦੋ ਦਿਨ ਦਾ ਪੁਲੀਸ ਰਿਮਾਂਡ ਲਿਆ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਪੱਡਾ ਤੇ ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਵਿਸ਼ਾਲ ਸਿੰਘ, ਤਰਨਵੀਰ ਸਿੰਘ ਤੇ ਅਦਿਤਿਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਬਾਕੀ ਦੇ ਸੱਤ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ’ਚ ਮਨੋਜ, ਆਸਤਕ, ਹਿੰਮਤ, ਸਿੱਧੂ, ਸਾਹਿਲ ਬਾਣੀਆ, ਵਿਕਾਸ ਕੱਕੜ, ਰਾਜਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਦੀ ਲਾਸ਼ ਅੱਜ ਪੋਸਟਮਾਰਟਮ ਮਗਰੋਂ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
Advertisement
Advertisement